‘ਬਗਾਵਤ’ ਨੂੰ ਠੱਲ੍ਹ ਪਾਉਣ ਲਈ ਸੁਖਬੀਰ ਬਾਦਲ ਨੇ ਸੰਭਾਲਿਆ ਮੋਰਚਾ, ਅੱਜ ਫਿਰ ਬੁਲਾਈ ਮੀਟਿੰਗ

 ‘ਬਗਾਵਤ’ ਨੂੰ ਠੱਲ੍ਹ ਪਾਉਣ ਲਈ ਸੁਖਬੀਰ ਬਾਦਲ ਨੇ ਸੰਭਾਲਿਆ ਮੋਰਚਾ, ਅੱਜ ਫਿਰ ਬੁਲਾਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਗ਼ਾਵਤ ਤੇ ਰੋਕ ਲਾਉਣ ਲਈ ਮੋਰਚਾ ਸੰਭਾਲਿਆ ਹੈ। ਕੁਝ ਲੀਡਰਾਂ ਨੇ ਬਾਗ਼ੀ ਸੁਰਾਂ ਵਿਖਾਉਣ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਟਿੰਗਾਂ ਦਾ ਰੁਖ਼ ਕੀਤਾ ਹੈ। ਸੁਖਬੀਰ ਬਾਦਲ ਨੇ ਬਾਗ਼ੀ ਸੁਰਾਂ ਵਾਲੇ ਲੀਡਰਾਂ ਖਿਲਾਫ਼ ਇੱਕ ਵੀ ਸ਼ਬਦ ਨਹੀਂ ਬੋਲਿਆ ਸਗੋਂ ਆਪਣੇ ਕਰੀਬੀਆਂ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ ਹੈ।

ਵਿਰਸਾ ਸਿੰਘ ਵਲਟੋਹਾ, ਇਕਬਾਲ ਸਿੰਘ ਝੂੰਦਾ ਅਤੇ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਬਾਦਲ ਹੀ ਪਾਰਟੀ ਦੇ ਪ੍ਰਧਾਨ ਸਨ ਤੇ ਭਵਿੱਖ ਵਿੱਚ ਵੀ ਉਹੀ ਪ੍ਰਧਾਨ ਰਹਿਣਗੇ। ਉਹਨਾਂ ਨੇ ਸੁਖਬੀਰ ਬਾਦਲ ਦੀ ਕਾਰਗੁਜ਼ਾਰੀ ਤੇ ਕਾਰਜਸ਼ੈਲੀ ਤੇ ਟਿੱਪਣੀਆਂ ਕਰਨ ਵਾਲੇ ਲੀਡਰਾਂ ਦੀਆਂ ਗਤੀਵਿਧੀਆਂ ਨੂੰ ਅਨੁਸ਼ਾਸਨਹੀਣਤਾ ਦੱਸਿਆਂ ਬਾਗ਼ੀ ਆਗੂਆਂ ਖਿਲਾਫ਼ ਜ਼ਾਬਤਾ ਕਾਰਵਾਈ ਦੇ ਸੰਕੇਤ ਦਿੱਤੇ ਹਨ। ਵਿਰਸਾ ਸਿੰਘ ਵਲਟੋਹਾ ਨੇ ਤਾਂ ਬਾਗ਼ੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਭਾਜਪਾ ਨਾਲ ਸਾਂਝ ਪਾਉਣ ਤੇ ਦਲ ਨੂੰ ਕਮਜ਼ੋਰ ਕਰਨ ਦੇ ਇਲਜ਼ਾਮ ਵੀ ਲਾਏ।

ਉਹਨਾਂ ਕਿਹਾ ਕਿ, ਜਿਵੇਂ ਮਹਾਰਾਸ਼ਟਰ ਵਿੱਚ ਭਾਜਪਾ ਨੇ ਸ਼ਿਵ ਸੈਨਾ ਨੂੰ ਕਮਜ਼ੋਰ ਕੀਤਾ ਹੈ, ਉਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਮਜ਼ੋਰ ਕੀਤਾ ਹੈ, ਉਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਮਜ਼ੋਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਅਕਾਲੀ ਦਲ ਨੇ ਹੁਣ ਤੱਕ ਕਈ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਹੈ ਤੇ ਭਵਿੱਖ ਵਿੱਚ ਵੀ ਹਰ ਚੁਣੌਤੀ ਦਾ ਸਾਹਮਣਾ ਕੀਤਾ ਜਾਵੇਗਾ।

ਉਹਨਾਂ ਦਾਅਵਾ ਕੀਤਾ ਕਿ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਕਮੇਟੀ ਨੇ ਜੋ ਰਿਪੋਰਟ ਦਿੱਤੀ ਹੈ ਉਸ ਵਿੱਚ ਕਿਤੇ ਵੀ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹੁਣ ਦਾ ਜ਼ਿਕਰ ਨਹੀਂ ਹੈ। ਅਕਾਲੀ ਆਗੂਆਂ ਨੇ ਕਿਹਾ ਕਿ, ਹਰ ਪਾਰਟੀ ਵਿੱਚ ਅੰਦਰੂਨੀ ਜਮਰੂਹੀਅਤ ਤਹਿਤ ਪਾਰਟੀ ਪਲੈਟਫਾਰ ਤੇ ਗੱਲ ਕਰਨ ਦੀ ਖੁੱਲ੍ਹ ਹੁੰਦੀ ਹੈ, ਪਰ ਜੇ ਕੋਈ ਆਗੂ ਜਨਤਕ ਤੌਰ ਤੇ ਪਾਰਟੀ ਦੀਆਂ ਨੀਤੀਆਂ ਜਾਂ ਪਾਰਟੀ ਦੇ ਆਗੂ ਦੀ ਅਲੋਚਨਾ ਕਰਦਾ ਹੈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਹਨਾਂ ਕਿਹਾ ਕਿ ਅਕਾਲੀ ਦਲ ਵੀ ਅਜਿਹੇ ਆਗੂਆਂ ਦੀਆਂ ਗਤੀਵਿਧੀਆਂ ਨੂੰ ਸਹਿਣ ਨਹੀਂ ਕਰੇਗਾ। ਦੱਸ ਦਈਏ ਕਕਿ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਉਥਲ ਪੁੱਥਲ ਦੌਰਾਨ ਹੀ ਵੀਰਵਾਰ ਨੂੰ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਗਈ ਸੀ। ਇਸੇ ਤਰ੍ਹਾਂ ਅੱਜ ਸਾਬਕਾ ਵਿਧਾਇਕਾਂ ਅਤੇ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਵੇਗੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਦੇ ਸਾਰੇ ਵਿੰਗ ਭੰਗ ਕਰ ਦਿੱਤੇ ਸਨ।

Leave a Reply

Your email address will not be published.