ਬਜਟ ਇਜਲਾਸ ਦੇ ਆਖਰੀ ਦਿਨ ਵੀ ਵਿਰੋਧੀਆਂ ਵੱਲੋਂ ਸਦਨ ਦੇ ਬਾਹਰ ਜ਼ਬਰਦਸਤ ਹੰਗਾਮਾ

ਬਜਟ ਇਜਲਾਸ ਦੇ ਆਖ਼ਰੀ ਦਿਨ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਮਹਿੰਗਾਈ ’ਤੇ ਕੈਪਟਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਜੰਮ ਕੇ ਘੇਰਿਆ। ਉਹਨਾਂ ਵੱਲੋਂ ਪੰਜਾਬ ਸਰਕਾਰ ਦੇ ਵਾਅਦਿਆਂ ਦੇ ਪੋਸਟਰ ‘ਝੂਠ ਦੀਆਂ ਪੰਡਾਂ’ ਦੇ ਸ਼ਕਲ ਵਿੱਚ ਫੜੇ ਹੋਏ ਹਨ ਅਤੇ ਸਦਨ ਦੇ ਬਾਹਰ ਹੰਗਾਮਾ ਕਰ ਰਹੇ ਹਨ।

ਅੱਜ ਪੰਜਾਬ ਬਜਟ ਇਜਲਾਸ ਦਾ ਆਖਰੀ ਦਿਨ ਹੈ। ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। 8 ਮਾਰਚ ਨੂੰ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬੀਆਂ ਲਈ ਵੱਡੀਆਂ ਸੌਗ਼ਾਤਾਂ ਦਾ ਐਲਾਨ ਕੀਤਾ ਸੀ। ਵਿਰੋਧੀਆਂ ਪਾਰਟੀਆਂ ਵੱਲੋਂ ਸੈਸ਼ਨ ਦੌਰਾਨ ਲਗਾਤਾਰ ਹੰਗਾਮਾ ਕਰ ਰਹੀਆਂ ਹਨ।
ਅਕਾਲੀ ਦਲ ਦੇ ਵਿਧਾਇਕਾਂ ਨੂੰ ਬਜਟ ਇਜਲਾਸ ਦੌਰਾਨ ਸਸਪੈਂਡ ਵੀ ਕੀਤਾ ਗਿਆ ਸੀ ਪਰ ਕੱਲ੍ਹ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਹਨਾਂ ਨੂੰ ਫਿਰ ਤੋਂ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਆਗਿਆ ਦੇ ਦਿੱਤੀ ਗਈ ਹੈ। ਵਿਰੋਧੀ ਧਿਰਾਂ ਦਾ ਕਹਿਮਾ ਹੈ ਕਿ ਕੈਪਟਨ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਬਹੁਤ ਸਾਰੇ ਵਾਧੇ ਕੀਤੇ ਸਨ ਜਿਹਨਾਂ ਨੂੰ ਉਹ ਅਜੇ ਤਕ ਪੂਰੇ ਨਹੀਂ ਕਰ ਸਕੀ।
