News

ਬਜ਼ੁਰਗ ਤੋਂ ਦਿਨ ਦਿਹਾੜੇ ਲੁੱਟੇ ਕਰੀਬ 3 ਲੱਖ ਰੁਪਏ, ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

Money

ਲੁਟੇਰੇ ਕਦੋਂ ਕਿਸ ਦਾ ਸੜਕ ‘ਤੇ ਮੋਬਾਇਲ, ਰੁਪਏ, ਜਾਂ ਪਰਸ ਖੋਹ ਲੈਣ ਕੁਝ ਪਤਾ ਨਹੀਂ, ਪਰ ਇਹ ਗੱਲ ਜ਼ਰੂਰ ਆਖੀ ਜਾ ਸਕਦੀ ਹੈ ਕਿ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਬੇਖੋਫ਼ ਵਾਪਰ ਰਹੀਆ ਹਨ। ਇੱਕ ਅਜਿਹੀ ਹੀ ਵਾਰਦਾਤ ਬਾਰੇ ਤੁਹਾਨੂੰ ਦੱਸਣ ਜਾ ਰਹੇ ਹਾਂ ਜੋ ਕਿ ਲੁਧਿਆਣਾ ‘ਚ ਦਿਨ ਦਿਹਾੜੇ ਵਾਪਰੀ ਹੈ। ਸੀਸੀਟੀਵੀ ਦੀ ਫੁਟੇਜ ‘ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਬਜ਼ੁਰਗ ਵਿਅਕਤੀ ਜੋ ਕਿ ਬੈਂਕ ‘ਚ ਰੁਪਏ ਜਮ੍ਹਾਂ ਕਰਵਾਉਣ ਲਈ ਜਾ ਰਿਹਾ ਹੈ ਪਰ ਉਸੇ ਸਮੇਂ ਦੋ ਲੁਟੇਰੇ ਉਹਨਾਂ ਕੋਲੋ 2 ਲੱਖ 80 ਰੁਪਏ ਖੋਹ ਕੇ ਰਫੂ ਚੱਕਰ ਹੋ ਜਾਂਦੇ ਹਨ।

ਇਸ ਮੌਕੇ ‘ਤੇ ਪੀੜਤ ਬਜ਼ੁਰਗ ਕੁਲਦੀਪ ਸਿੰਘ ਨੇ ਦੱਸਿਆ ਕਿ ਬੰਦੂਕ ਦੀ ਨੋਕ ‘ਤੇ ਲੁਟੇਰੇ ਉਸ ਕੋਲੋ 2 ਲੱਖ 80 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਭੀੜ-ਭਾੜ ਵਾਲੀ ਥਾਂ ਹੋਣ ਦੇ ਬਾਵਜੂਦ ਵੀ ਆਸਾਨੀ ਨਾਲ ਇਸ ਪੂਰੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਕੁਲਦੀਪ ਸਿੰਘ ਪੀੜਤ ਦਾ ਕਹਿਣਾ ਹੈ ਕਿ ਉਹ ਬੈਂਕ ਵਿਚ ਰੁਪਏ ਜਮ੍ਹਾਂ ਕਰਵਾਉਣ ਆਇਆ ਸੀ ਤੇ ਉਸ ਨਾਲ ਇਹ ਭਿਆਨਕ ਘਟਨਾ ਵਾਪਰ ਗਈ।

ਇਸ ਮਾਮਲੇ ‘ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹਨਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਬਹੁਤ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਦੱਸ ਦਈਏ ਕਿ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ, ਆਏ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਂਦੇ ਹਨ।

Click to comment

Leave a Reply

Your email address will not be published. Required fields are marked *

Most Popular

To Top