ਬਠਿੰਡਾ ’ਚ ਮੁੜ ਹੋਈ ਬੇਅਦਬੀ ਦੀ ਘਟਨਾ, ਪੰਥਕ ਜਥੇਬੰਦੀਆਂ ’ਚ ਭਾਰੀ ਰੋਸ

ਬਠਿੰਡਾ ਵਿੱਚ ਸਰਹਿੰਦ ਨਹਿਰ ਕਿਨਾਰੇ ਗੁਟਕਾ ਸਾਹਿਬ ਦੇ ਅੰਗ ਪਾੜੇ ਹੋਏ ਮਿਲੇ ਹਨ। ਪੰਥਕ ਜਥੇਬੰਦੀਆਂ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਭੇਜੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਲੀਡਰ ਮਹਿੰਦਰ ਸਿੰਘ ਖ਼ਾਲਸਾ ਨੇ ਸੂਚਨਾ ਮਿਲਣ ਤੇ ਪਾੜੇ ਗਏ ਅੰਗ ਇਕੱਤਰ ਕਰ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ ਤੇ ਪੁਲਿਸ ਨੂੰ ਵੀ ਸੂਚਿਤ ਕੀਤਾ।

ਸੂਚਨਾ ਮਿਲਣ ਮਗਰੋਂ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਦਲ ਖਾਲਸਾ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਪਹੁੰਚੇ। ਇਸ ਘਟਨਾ ਤੇ ਗੁਰਦੀਪ ਸਿੰਘ ਬਠਿੰਡਾ ਨੇ ਸਵਾਲ ਖੜ੍ਹੇ ਕਰਦਿਆਂ ਉਹਨਾਂ ਨੇ ਮੁੱਖ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
ਉਹਨਾਂ ਇਲਜ਼ਾਮ ਲਾਇਆ ਕਿ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ। ਉਹਨਾਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਦੀ ਮੰਗ ਕਰਦੇ ਹੋਏ ਦੋਸ਼ੀਆਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
