News

ਬਦਲੇ ਮੌਸਮ ਨੇ ਕਿਸਾਨਾਂ ਦੇ ਸੂਤੇ ਸਾਹ, ਕਿਸਾਨ ਕਰ ਰਹੇ ਅਰਦਾਸਾਂ

ਪੰਜਾਬ ਦਾ ਮੌਸਮ ਫਿਰ ਤੋਂ ਠੰਡਾ ਹੋ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਕੱਲ੍ਹ ਦੀ ਬੂੰਦਾਬਾਂਦੀ ਹੋ ਰਹੀ ਹੈ। ਅਜਿਹੇ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਤਾਂ ਪ੍ਰਭਾਵਿਤ ਹੋਵੇਗਾ ਹੀ, ਨਾਲ ਹੀ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈਆਂ ਕਣਕ ਦੀਆਂ ਢੇਰੀਆਂ ਨੂੰ ਲੈ ਕੇ ਕਿਸਾਨ ਚਿੰਤਾ ਵਿੱਚ ਡੁੱਬੇ ਹੋਏ ਹਨ।

Rain adds to Punjab farmers' woes amid Covid-19 crisis | Hindustan Times

ਕਿਸਾਨ ਇੰਦਰ ਦੇਵਤਾ ਅੱਗੇ ਅਰਦਾਸਾਂ ਕਰ ਰਹੇ ਹਨ ਕਿਉਂ ਕਿ ਜੇ ਬਾਰਿਸ਼ ਹੁੰਦੀ ਹੈ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਕਿਸਾਨਾਂ ਨੂੰ ਹੀ ਹੁੰਦਾ ਹੈ। ਕਿਸਾਨਾਂ ਨੂੰ ਦੂਜੀ ਚੁਣੌਤੀ ਇਹ ਹੈ ਕਿ ਮੰਡੀਆਂ ਵਿੱਚ ਲਿਫਟਿੰਗ ਨਾ ਹੋਣ ਕਰ ਕੇ ਕਿਸਾਨਾਂ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠਾਂ ਪਈ ਹੈ, ਜੋ ਕਦੇ ਵੀ ਮੀਂਹ ਦੀ ਭੇਂਟ ਚੜ੍ਹ ਸਕਦੀ ਹੈ।

ਮੰਡੀਆਂ ਵਿੱਚ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਮਲੋਟ ਮੰਡੀ ਵਿੱਚ ਹਾਲਾਤ ਇਸ ਤੋਂ ਵੀ ਬਦਤਰ ਹਨ ਕਿਉਂ ਕਿ ਹੁਣ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਦੇ ਵਿਗੜਦੇ ਮਿਜਾਜ਼ ਤੋਂ ਬਚਾਅ ਲਈ ਕਿਸਾਨ ਦਿਨ ਰਾਤ ਕਟਾਈ ’ਚ ਮਸ਼ਰੂਫ਼ ਹਨ ਤਾਂ ਜੋ ਸਮਾਂ ਰਹਿੰਦੇ ਆਪਣੀ ਫ਼ਸਲ ਨੂੰ ਵੇਚਿਆ ਜਾ ਸਕੇ ਪਰ ਖ਼ਰਾਬ ਹੋਏ ਮੌਸਮ ਨੇ ਕਟਾਈ ਵਾਲੇ ਕਿਸਾਨਾਂ ਲਈ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ ਕਿਉਂਕਿ ਬਾਰਿਸ਼ ਦੀ ਆਮਦ ਖੇਤਾਂ ’ਚ ਖੜ੍ਹੇ ਸੋਨੇ ਨੂੰ ਵੱਡਾ ਨੁਕਸਾਨ ਕਰ ਸਕਦੀ ਹੈ।        

Click to comment

Leave a Reply

Your email address will not be published. Required fields are marked *

Most Popular

To Top