News

ਬਰਗਾੜੀ ਗੋਲੀਕਾਂਡ ‘ਚ ਐੱਸ.ਆਈ. ਟੀ. ਸਾਹਮਣੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਬਰਗਾੜੀ ਗੋਲੀ ਕਾਂਡ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਬਤੌਰ ਗਵਾਹ ਐੱਸ.ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਰਕਟ ਹਾਊਸ ਵਿਖੇ ਪਹੁੰਚੇ ਹਨ। ਦੱਸ ਦਈਏ ਕਿ ਗਠਿਤ ਕੀਤੀ ਗਈ ਨਵੀਂ ਐਸਆਈਟੀ ਅੱਜ ਪਟਿਆਲਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਪੁੱਛਗਿੱਛ ਕਰੇਗੀ।

ਇਸ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਐੱਸਆਈਟੀ ਅੱਗੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜ ਗਏ ਹਨ। ਦੱਸ ਦਈਏ ਕਿ ਬਰਗਾੜੀ ਕਾਂਡ ਸਬੰਧੀ ਐਸਆਈਟੀ ਦੇ ਮੈਂਬਰ ਪੁੱਛ ਪੜਤਾਲ ਕਰਨਗੇ। ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਢੱਡਰੀਆਂਵਾਲਾ ਦੇ ਆਉਣ ਤੋਂ ਪਹਿਲਾਂ ਹੀ ਪਟਿਆਲਾ ਦੇ ਸਰਕਟ ਹਾਊਸ ਵਿਚ ਪਹੁੰਚ ਗਈ।

ਜਦੋਂ ਕਿ ਭਾਈ ਢੱਡਰੀਆਂਵਾਲਾ ਆਪਣੇ ਕਾਫ਼ਲੇ ਸਣੇ ਸਰਕਟ ਹਾਊਸ ਵਿੱਚ ਦਾਖਲ ਹੋਏ। ਉਨ੍ਹਾਂ ਤੋਂ ਟੀਮ ਨੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਨਵੀਂ ਗਠਿਤ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛ ਪੜਤਾਲ ਕੀਤੀ ਸੀ।

Click to comment

Leave a Reply

Your email address will not be published.

Most Popular

To Top