ਬਰਗਾੜੀ ’ਚ ਸੰਗਤਾਂ ਦਾ ਉਮੜਿਆ ਸੈਲਾਬ, ਇਨਸਾਫ਼ ਨਾ ਮਿਲਣ ਕਾਰਨ ਸੰਗਤਾਂ ’ਚ ਭਾਰੀ ਰੋਸ

 ਬਰਗਾੜੀ ’ਚ ਸੰਗਤਾਂ ਦਾ ਉਮੜਿਆ ਸੈਲਾਬ, ਇਨਸਾਫ਼ ਨਾ ਮਿਲਣ ਕਾਰਨ ਸੰਗਤਾਂ ’ਚ ਭਾਰੀ ਰੋਸ

ਬਰਗਾੜੀ ਵਿੱਚ ਅੱਜ ਵੱਡਾ ਇਕੱਠਾ ਕੀਤਾ ਗਿਆ ਹੈ। ਬੇਅਦਬੀ ਤੇ ਗੋਲੀਕਾਂਡ ਲਈ ਸੱਤ ਸਾਲ ਬਾਅਦ ਵੀ ਇਨਸਾਫ਼ ਨਾ ਮਿਲਣ ਕਰਕੇ ਸਿੱਖ ਜੱਥੇਬੰਦੀਆਂ ਵਿੱਚ ਰੋਸ ਹੈ। ਇਸ ਲਈ ਅੱਜ ਸਿੱਖ ਜੱਥੇਬੰਦੀਆਂ ਵੱਡਾ ਐਲਾਨ ਕਰ ਸਕਦੀਆਂ ਹਨ। ਉਧਰ, ਪੰਜਾਬ ਸਰਕਾਰ ਵੀ ਇਸ ਨੂੰ ਲੈ ਕੇ ਚੌਕਸ ਹੋ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੀਰਵਾਰ ਨੂੰ ਪੰਜਾਬ ਦੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਦੱਸ ਦਈਏ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ 14 ਅਕਤੂਬਰ 2015 ਨੂੰ ਵਾਪਰੀ ਇਸ ਘਟਨਾ ਦੀ ਅੱਜ ਬਰਸੀ ਹੈ ਤੇ ਪਿੰਡ ਬਰਗਾੜੀ ਵਿੱਚ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ।

Image

ਸਿੱਖ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਭਗਵੰਤ ਮਾਨ ਸਰਕਾਰ ਵੀ ਇਨਸਾਫ ਲਈ ਕੁਝ ਨਹੀਂ ਕਰ ਰਹੀ। ਪੰਜਾਬ ਸਰਕਾਰ ਸਿੱਖ ਜਥੇਬੰਦੀਆਂ ਤੋਂ ਕਈ ਵਾਰ ਸਮਾਂ ਲੈ ਚੁੱਕੀ ਹੈ ਪਰ ਅਜੇ ਤੱਕ ਜਾਂਚ ਵੀ ਪੂਰੀ ਨਹੀਂ ਹੋਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ ਵੱਲੋਂ ਵੀ ਅੱਜ ਬਰਗਾੜੀ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

 

Leave a Reply

Your email address will not be published.