ਬਰਗਾੜੀ ਬੇਅਦਬੀ ਮਾਮਲੇ ਦੇ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਨਾਲ ਵਾਪਰਿਆ ਕਾਂਡ  

 ਬਰਗਾੜੀ ਬੇਅਦਬੀ ਮਾਮਲੇ ਦੇ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਨਾਲ ਵਾਪਰਿਆ ਕਾਂਡ  

ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।

ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ।

ਇਸ ‘ਚ ਪ੍ਰਦੀਪ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਦੀ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਪ੍ਰਦੀਪ ਦਾ ਨਾਂ ਐਫਆਈਆਰ ਨੰਬਰ 63 ‘ਚ ਮੁਲਜ਼ਮ ਵਜੋਂ ਸ਼ਾਮਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

Leave a Reply

Your email address will not be published.