ਬਰਗਾੜੀ ਮਾਮਲੇ ਨੂੰ ਲੈ ਕੇ ਸਪੀਕਰ ਸੰਧਵਾਂ ਦਾ ਵੱਡਾ ਦਾਅਵਾ, ਇਨਸਾਫ਼ ਦੀ ਘੜੀ ਦੂਰ ਨਹੀਂ, ਬਸ ਕੁਝ ਦਿਨਾਂ ਦੀ ਖੇਡ

 ਬਰਗਾੜੀ ਮਾਮਲੇ ਨੂੰ ਲੈ ਕੇ ਸਪੀਕਰ ਸੰਧਵਾਂ ਦਾ ਵੱਡਾ ਦਾਅਵਾ, ਇਨਸਾਫ਼ ਦੀ ਘੜੀ ਦੂਰ ਨਹੀਂ, ਬਸ ਕੁਝ ਦਿਨਾਂ ਦੀ ਖੇਡ

ਕੋਟਕਪੂਰਾ ਬਹਿਬਲ ਕਲਾਂ ਗੋਲੀਕਾਂਡ ਦੇ 7 ਸਾਲ ਪੂਰੇ ਹੋਣ ਤੇ ਅੱਜ ਬਹਿਬਲ ਕਲਾਂ ਵਿਖੇ ਸ਼ਹੀਦੀ ਸਮਾਗਮ ਰੱਖਿਆ ਗਿਆ ਹੈ। ਇਸ ਸਮਾਗਮ ਵਿੱਚ ਬਹੁਤ ਸਾਰੇ ਸਿਆਸੀ ਅਤੇ ਧਾਰਮਿਕ ਸਿੱਖ ਆਗੂਆਂ ਨੇ ਸ਼ਿਰਕਤ ਕੀਤੀ ਸੀ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਸਪੀਕਰ ਸਿੰਘ ਸੰਧਵਾਂ, ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਲੱਖਾ ਸਿਧਾਣਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਗੱਲ ਕਰਦਿਆਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੈਂ ਸਪੀਕਰ ਹੋਣ ਤੋਂ ਪਹਿਲਾਂ ਗੁਰੂ ਸਾਹਿਬਾਨ ਦਾ ਸਿੱਖ ਹਾਂ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਮਹੀਨੇ-ਡੇਢ ਮਹੀਨੇ ਬਾਅਦ ਇਹੀ ਥਾਂ ‘ਤੇ ਸ਼ੁੱਕਰਾਨੇ ਦਾ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਫਿਰ ਕੀ ਕਰਨਾ ਸਰਕਾਰਾਂ ਨੂੰ।

ਸਾਰੀ ਕਾਰਵਾਈ ਮੁਕੰਮਲ ਹੋਵੇਗੀ ਅਤੇ ਇਹ ਮੈਂ ਪੁੱਛ ਕੇ ਕਹਿ ਰਿਹਾ। ਬੰਦਾ ਕਿਤੇ ਵੀ ਝੂਠ ਬੋਲ ਸਕਦਾ ਪਰ ਗੁਰੂ ਸਾਹਿਬ ਦੀ ਹਜ਼ੂਰੀ ‘ਚ ਨਹੀਂ ਅਤੇ ਮੈਂ ਇਹ ਗ਼ਲਤੀ ਕਦੇ ਨਹੀਂ ਕਰਾਂਗਾ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਪਿਛਲੀ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ, “ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਜੀ ਦੀ ਸਹੁੰ ਚੁੱਕੀ ਸੀ ਅਤੇ ਕਿਹਾ ਸੀ ਕਿ ਸਾਰੇ ਦੁੱਖ ਖ਼ਤਮ ਕਰਾਂਗੇ ਪਰ ਜਦੋਂ ਕੰਮ ਕਰਨ ਦੀ ਵਾਰੀ ਆਈ ਤਾਂ ਉਨ੍ਹਾਂ ਨੇ ਅੱਖਾਂ ਮੀਚ ਲਈਆਂ।”

Leave a Reply

Your email address will not be published.