News

ਬਰਫ਼ੀਲੇ ਤੂਫ਼ਾਨ ਦੀ ਲਪੇਟ ’ਚ ਆਇਆ ਗੁਰਦਾਸਪੁਰ ਦਾ ਜਵਾਨ, ਹੋਇਆ ਸ਼ਹੀਦ

ਪੰਜਾਬ ਦੇ ਨੌਜਵਾਨ ਸਿਪਾਹੀ ਪ੍ਰਗਟ ਸਿੰਘ ਨੇ ਚੰਡੀਗੜ੍ਹ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। 25 ਅਪ੍ਰੈਲ 2021 ਨੂੰ ਸਿਆਚਿਨ ਗਲੇਸ਼ੀਅਰ ਵਿੱਚ ਬਰਫ਼ੀਲੇ ਤੂਫ਼ਾਨ ਵਿੱਚ ਦੱਬ ਜਾਣ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ।

Three years' service among new models Army is looking to use for recruitment

ਦਸ ਦਈਏ ਕਿ ਪ੍ਰਗਟ ਸਿੰਘ 27 ਅਪ੍ਰੈਲ ਤੋਂ ਚੰਡੀਗੜ੍ਹ ਵਿੱਚ ਹਸਪਤਾਲ ਵਿੱਚ ਜੇਰੇ ਇਲਾਜ ਸੀ। ਸ਼ਨੀਵਾਰ ਨੂੰ ਹਸਪਤਾਲ ਵਿੱਚ ਹਾਈਪੋਥਰਮਿਆ ਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਉਸ ਨੇ ਆਖਰੀ ਸਾਹ ਲਏ।

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੇਰਾ ਬਾਬਾ ਨਾਨਕ ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਅਪਣੇ ਪਿੱਛੇ ਪਿਤਾ ਪ੍ਰੀਤਮ ਸਿੰਘ, ਮਾਤਾ ਸੁਖਵਿੰਦਰ ਕੌਰ ਤੇ ਦੋ ਭੈਣਾਂ ਛੱਡ ਗਿਆ ਹੈ। ਫੌਜੀ ਪ੍ਰਗਟ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top