News

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਲਈ ਸਿੱਧੂ ਨੇ ਸੀਐਮ ਨੂੰ ਲਿਖੀ ਚਿੱਠੀ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਹਨਾਂ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਨੂੰ ਨੌਕਰੀਆਂ ਦੇਣ ਤੇ ਉਹਨਾਂ ਦੀ ਆਰਥਿਕ ਮਦਦ ਕਰਨ ਲਈ ਕਿਹਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਇਹਨਾਂ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਕੰਮ ਕੀਤਾ ਹੈ।

ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਉਹਨਾਂ ਨੂੰ ਨੌਕਰੀ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਦੱਸ ਦਈਏ ਕਿ ਨਵਜੋਤ ਸਿੱਧੂ ਨੇ ਸੋਮਵਾਰ ਨੂੰ ਅਚਾਨਕ ਬਹਿਬਲ ਕਲਾਂ ਧਰਨੇ ਵਿੱਚ ਸ਼ਿਰਕਤ ਕੀਤੀ ਸੀ। ਉਹ ਕਰੀਬ ਇੱਕ ਘੰਟਾ ਇੱਥੇ ਰੁਕੇ ਸੀ ਤੇ ਧਰਨੇ ਤੇ ਬੈਠੇ ਪੀੜਤ ਪਰਿਵਾਰਾਂ ਤੇ ਸਿੱਖ ਸ਼ਖਸ਼ੀਅਤਾਂ ਨੂੰ ਮਿਲੇ। ਸਿੱਧੂ ਨੇ ਕਿਹਾ ਕਿ ਸਿਸਟਮ ਚੋਂ ਭਰੋਸਾ ਟੁੱਟਣ ਕਾਰਨ ਲੋਕ ਖੁਦ ਇਨਸਾਫ਼ ਕਰਨ ਲੱਗ ਪਏ ਹਨ।

No photo description available.

ਉਹਨਾਂ ਕਿਸੇ ਰਾਜਨੀਤਿਕ ਖੇਮੇ ਵੱਲ ਅਸਪੱਸ਼ਟ ਇਸ਼ਾਰਾ ਕਰਦਿਆਂ ਕਿਹਾ ਕਿ ਕੁਝ ਲੋਕ ਵੋਟਾਂ ਖਾਤਰ ਪਵਿੱਤਰ ਦੁੱਧ ਵਿੱਚ ਖੱਟਾ ਪਾ ਕੇ ਪੰਜਾਬ ਦੇ ਅਮਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੁਚੇਤ ਪੰਜਾਬੀ ਇਸ ਨੂੰ ਸਫ਼ਲ ਨਹੀਂ ਹੋਣ ਦੇਣਗੇ।

ਦੱਸ ਦਈਏ ਕਿ ਨਵਜੋਤ ਸਿੱਧੂ ਨੇ ਲਗਾਤਾਰ ਬੇਅਦਬੀ ਮਾਮਲੇ ਅਤੇ ਡਰੱਗ ਮਾਫ਼ੀਆ ਨੂੰ ਲੈ ਕੇ ਆਵਾਜ਼ ਚੁੱਕੀ ਹੈ। ਅੱਜ ਬਿਕਰਮ ਸਿੰਘ ਮਜੀਠੀਆ ਤੇ ਪੰਜਾਬ ਪੁਲਿਸ ਵੱਲੋਂ ਐਫਆਈਆਰ ਦਰਜ ਕਰ ਲਈ ਗਈ ਹੈ। ਉਸ ਤੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top