News

ਬਹਿਬਲ ਕਲਾਂ ਗੋਲੀਕਾਂਡ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਵਲੋਂ ਆਇਆ ਇਹ ਫ਼ੈਸਲਾ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ 1982 ਬੈਚ ਦੇ ਆਈਪੀਐੱਸ ਅਫ਼ਸਰ ਹਨ। ਸੈਣੀ 6 ਜ਼ਿਲ੍ਹਿਆਂ ਦੇ ਐਸਐਸਪੀ ਰਹਿ ਚੁੱਕੇ ਹਨ। ਸੁਮੇਧ ਸੈਣੀ ਬਟਾਲਾ, ਫਿਰੋਜ਼ਪੁਰ, ਲੁਧਿਆਣਾ, ਬਠਿੰਡਾ, ਰੂਪਨਗਰ ਤੇ ਚੰਡੀਗੜ੍ਹ ਦੇ ਐੱਸਐੱਸਪੀ ਰਹੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਅਤੇ ਮੁਅੱਤ ਆਈਜੀ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ।

Covid-19: Punjab and Haryana high court bar association demands resuming of  physical hearing of cases in HC, subordinate courts | Chandigarh News -  Times of India

ਅਦਾਲਤ ਮੁਤਾਬਕ ਇਹਨਾਂ ਦੀ ਹਿਰਾਸਤ ਵਿੱਚ ਪੁੱਛਗਿਛ ਦੀ ਲੋੜ ਨਹੀਂ ਹੈ ਕਿਉਂ ਕਿ ਚਲਾਨ ਪਹਿਲਾਂ ਤੋਂ ਹੀ ਟ੍ਰਾਇਲ ਕੋਰਟ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਕੋਟਕਪੁਰਾ ਗੋਲੀਕਾਂਡ ਵਿੱਚ ਚਾਰਜਸ਼ੀਟ ਕੀਤੇ ਜਾ ਚੁੱਕੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ਫਰੀਦਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿੱਚ ਰੱਦ ਕਰ ਦਿੱਤੀ ਗਈ ਹੈ। ਫਰੀਦਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਨੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਅਦਾਲਤ ਬਹਿਬਲ ਕਲਾਂ ਵਿੱਚ ਵੀ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀ ਹੈ। ਇਕ ਦਿਨ ਪਹਿਲਾਂ ਬਹਿਬਲ ਕਲਾਂ ਮਾਮਲੇ ਵਿੱਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਉਹਨਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। ਦਸ ਦਈਏ ਕਿ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੀਆਂ ਘਟਨਾਵਾਂ 14 ਅਕਤੂਬਰ 2015 ਨੂੰ ਵਪਾਰੀਆਂ ਸੀ।

ਦਸ ਦਈਏ ਕਿ ਬਹਿਬਲ ਕਲਾਂ ਵਿੱਚ ਪੁਲਿਸ ਦੀ ਗੋਲੀ ਨਾਲ ਦੋ ਲੋਕਾਂ ਦੀ ਮੌਤ ਹੋਈ ਸੀ ਅਤੇ ਕੋਟਕਪੁਰਾ ਵਿੱਚ ਪੁਲਿਸ ਦੇ ਲਾਠੀਚਾਰਜ ਅਤੇ ਫਾਇਰਿੰਗ ਵਿੱਚ 100 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ। ਇਸ ਤੋਂ ਬਾਅਦ ਸਰਕਾਰ ‘ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।

Click to comment

Leave a Reply

Your email address will not be published. Required fields are marked *

Most Popular

To Top