ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਸੰਮਨ ਜਾਰੀ, 6 ਸਤੰਬਰ ਨੂੰ ਹੋਵੇਗੀ ਪੇਸ਼ੀ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਸੰਮਨ ਜਾਰੀ, 6 ਸਤੰਬਰ ਨੂੰ ਹੋਵੇਗੀ ਪੇਸ਼ੀ

ਬਹਿਬਲ ਕਲਾਂ ਗੋਲੀਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰਕੇ 6 ਸਤੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ।

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ 14 ਸਤੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵੇਂ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਸੁਖਬੀਰ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ।

ਪਾਰਟੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੰਮਨ ਨਹੀਂ ਮਿਲੇ ਜਦਕਿ ਐਸਆਈਟੀ ਟੀਮ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਦੋ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵੀ ਐਸਆਈਟੀ ਕਰਕੇ 14 ਸਤੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

 

Leave a Reply

Your email address will not be published.