News

ਬਾਘਾਪੁਰਾਣਾ ’ਚ ‘ਆਪ’ ਦੀ ਮਹਾਂਪੰਚਾਇਤ, ਕੇਜਰੀਵਾਲ ਨੇ ਕਰ ਦਿੱਤੇ ਵੱਡੇ ਐਲਾਨ!

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਸਟੇਜ ’ਤੇ 2.45 ’ਤੇ ਪਹੁੰਚੇ ਸਨ। ਉਹਨਾਂ ਨੇ ਲੋਕਾਂ ਦੇ ਰੁ-ਬ-ਰੂ ਹੋ ਕੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨ ਸੰਘਰਸ਼  ਵਿੱਚ ਸ਼ਹੀਦ ਸੂਬੇ ਦੇ 282 ਕਿਸਾਨਾਂ ਤੇ ਬੀਬੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਦੇ ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਦਾ ਕਿਸਾਨ ਮਹਾਂਪੰਚਾਇਤ ਪ੍ਰੋਗਰਾਮ ਦੀ ਸਮਾਪਤੀ ਹੋ ਚੁੱਕੀ ਹੈ।

ਇਸ ਦੌਰਾਨ ਪੰਜਾਬੀ ਗਾਇਕਾ ਅਤੇ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਦੁੱਖ ਦੇਣ ਵਾਲਿਆਂ ਜੇਲ੍ਹਾਂ ਵਿੱਚ  ਸੁਟਿਆ ਜਾਵੇਗਾ। ਲੋਕ ਇਸ ਦੇਸ਼ ਦੇ ਰਾਜੇ ਹਨ ਇਸ ਦੇਸ਼ ਨੂੰ ਆਜ਼ਾਦੀ ਦਾ ਟਾਸ ਦਵਾਉਣ ਵਾਲੇ ਪੰਜਾਬੀ ਹਨ। ਉਹਨਾਂ ਕਿਹਾ ਕਿ 47 ਦੇਖ ਲਈ 84 ਦੇਖ ਲਈ ਪਰ ਸੱਟਾਂ ਅਜ ਵੀ ਤਾਜ਼ੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨ ’ਚੋਂ ਨਿਕਲੀ ਪਾਰਟੀ ਹੈ। ਜਾਨੂੰਨ ਹੈ ਲੋਕਾਂ ਦੀ ਸੇਵਾ ਕਰਨ ਦਾ। ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ। ਤਿਲਕ ਨਗਰ ਤੋਂ ਵਿਧਾਇਕ ਤੇ ਪਾਰਟੀ ਦੇ ਸੁਬਾਈ ਇੰਚਾਰਜ ਜਰਨੈਲ ਸਿੰਘ ਨੇ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲੜਨ ਵਾਲੇ ਆਗੂ ਕਰਾਰ ਦਿੰਦੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਦੇ ਹੱਕ ਪੂੰਜੀਪਤੀ ਦੋਸਤਾਂ ਨੂੰ ਵੇਚ ਦਿੱਤੇ ਹਨ।

ਉਹਨਾਂ ਨੇ ਕਾਂਗਰਸ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਾਅਦੇ  ਤਾਂ ਕਰ ਲਏ ਪਰ ਉਹਨਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਕੇਜਰੀਵਾਲ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਉਹ ਦਿੱਲੀ ਵਿੱਚ ਹਨ ਕਿਸਾਨ ਕੋਈ ਫਿਕਰ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਅੰਦੋਲਨ ਦਾ ਹਿੱਸਾ ਬਣੇ। ਇਸ ਕਰਕੇ ਹੁਣ ਬੀਜੇਪੀ ਸਰਕਾਰ ਉਨ੍ਹਾਂ ਨੂੰ ਤੰਗ ਕਰ ਰਹੀ ਹੈ।

ਬਾਘਾਪੁਰਾਣਾ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਰੱਜ ਕੇ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਿਰੁੱਧ ਆਵਾਜ਼ ਪੰਜਾਬ ਤੋਂ ਹੀ ਉੱਠੀ। ਹੁਣ ਇਹ ਅੰਦੋਲਨ ਦੇਸ਼ ਭਰ ਵਿੱਚ ਫੈਲ ਗਿਆ ਹੈ। 

ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਲੋਕ ਉੱਤਰਾਖੰਡ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ। ਲੋਕ ਇਹੋ ਚਾਹੁੰਦੇ ਹਨ ਕਿ ਉੱਤਰਾਖੰਡ ਵਿੱਚ ਵੀ ਉਨ੍ਹਾਂ ਬਿਜਲੀ, ਪਾਣੀ, ਸਿੱਖਿਆ ਜਿਹੀਆਂ ਬੁਨਿਆਦੀ ਚੀਜ਼ਾਂ ਮੁਫ਼ਤ ਮਿਲਣ। ਇੱਕ ਭ੍ਰਿਸ਼ਟਾਚਾਰ ਮੁਕਤ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਵੇ।

Click to comment

Leave a Reply

Your email address will not be published.

Most Popular

To Top