Business

ਬਾਦਲਾਂ ਤੇ ਢੀਂਡਸਿਆਂ ਦੀ ਘਿਓ-ਖਿੱਚੜੀ ਦਾ ਬ੍ਰਹਮਪੁਰਾ ਨੇ ਭੰਨਤਾ ਭਾਂਡਾ

ਭਾਜਪਾ ਦੀ ਗੁੜ੍ਹੀ ਸਾਂਝ ਸਾਡੇ ਨਾਲ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਡਸਾਂ ਨਾਲ ਹੈ ਅਤੇ ਭਾਜਪਾ ਨੇ ਹੀ ਬਾਦਲਾਂ ਨੂੰ ਨੁਕਰੇ ਲਗਾਉਣ ਲਈ ਢੀਂਡਸਾ ਨੂੰ ਅੰਦਰਖਾਤੇ ਪੂਰੀ ਹਮਾਇਤ ਵੀ ਦਿਤੀ ਹੋਈ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਜਥੇ. ਬ੍ਰਹਮਪੁਰਾ ਨੇ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ‘ਤੇ ਹੁਣ ਬਾਦਲ ਮੱਗਰਮੱਛ ਦੇ ਹੰਝੂ ਵਹਾ ਕੇ ਕਿਸਾਨਾ ਦੀ ਨਜ਼ਰ ‘ਚ ਚੰਗਾ ਬਣਨ ਦੀ ਕੋਸ਼ਿਸ਼ ਕਰ ਰਹੇ ਹਨ

ਜਦਕਿ ਉਸ ਆਰਡੀਨੈਂਸ ਨੂੰ ਪਾਸ ਕਰਨ ਵੇਲੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਖੁੱਲ੍ਹ ਕੇ ਹਮਾਇਤ ਕੀਤੀ ਸੀ। ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਤੇ ਬਾਦਲਾਂ ਦੀ ਜੋੜੀ ਤੋਂ ਪੰਜਾਬ ਦਾ ਖਹਿੜਾ ਛੁਡਾਉਣ ਲਈ ਤੀਜਾ ਗਠਜੋੜ ਸਥਾਪਤ ਕੀਤਾ ਜਾਵੇਗਾ ਜਿਸ ਲਈ ਆਮ ਆਦਮੀ ਪਾਰਟੀ, ਖਹਿਰਾ ਗਰੁੱਪ ਤੇ ਬੈਂਸ ਭਰਾ ਮੇਰੇ ਸੰਪਰਕ ‘ਚ ਹਨ। ਬ੍ਰਹਮਪੁਰਾ ਨੇ ਅਖੀਰ ‘ਚ ਆਖਿਆ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੇਕਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਟਕਸਾਲੀ ‘ਚ ਆਉਣਾ ਚਾਹੁਣ ਤਾਂ ਅਸੀਂ ਨੰ ਗੇ ਪੈਰੀ ਜਾ ਕੇ ਚੁੱਕ ਕੇ ਲੈ ਆਵਾਂਗੇ। ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਕਾਲੀ ਦਲ ਟਕਸਾਲੀ ਦਾ ਇਕ ਵਫਦ ਜਲਦ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ, ਵਿਧਾਨ ਸਭਾ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਸਰਪੰਚੀ ਦੀਆਂ ਚੋਣਾਂ ਜੇਕਰ ਆਪਣੇ ਮਿੱਥੇ ਸਮੇਂ ‘ਤੇ 5 ਸਾਲ ਬਾਅਦ ਹੋ ਸਕਦੀਆ ਹਨ ਤਾਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 5 ਸਾਲ ਬਾਅਦ ਕਰਵਾਉਣ ਦੀ ਬਜਾਏ 9 ਸਾਲ ਕਿਵੇਂ ਲੰਘ ਗਏ ਹਨ। ਜਥੇ.ਬ੍ਰਹਮਪੁਰਾ ਨੇ ਕਿਹਾ ਕਿ ਬਾਦਲਾਂ ਨੂੰ ਪਤਾ ਲੱਗ ਗਿਆ ਹੈ ਕਿ ਉਨ੍ਹਾਂ ਦੇ ਕਾਰਨਾਮਿਆਂ ਸਦਕਾ ਇਸ ਵਾਰ ਸ਼੍ਰੋਮਣੀ ਕਮੇਟੀ ‘ਚ ਉਨ੍ਹਾਂ ਦੀ ਹਾਰ ਤੈਅ ਹੈ ਜਿਸ ਕਾਰਨ ਉਹ ਕੇਂਦਰੀ ਗ੍ਰਹਿ ਮੰਤਰੀ ‘ਤੇ ਦਬਾਅ ਬਣਾ ਕੇ ਚੋਣਾ ਹੀ ਨਹੀਂ ਹੋਣ ਦੇ ਰਹੇ।

ਜਥੇ.ਬ੍ਰਹਮਪੁਰਾ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪੁਸ਼ਾਕ ਦੇਣ ਸਬੰਧੀ ਸੁਖਬੀਰ ਸਿੰਘ ਬਾਦਲ ‘ਤੇ ਜੋ ਦੋਸ਼ ਲੱਗ ਰਹੇ ਹਨ ਉਸ ਮਾਮਲੇ ਦੀ ਗੰ ਭੀ ਰ ਤਾ ਨਾਲ ਜਾਂ ਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਜਥੇ. ਬ੍ਰਹਮਪੁਰਾ ਵੱਲੋਂ ਅਕਾਲੀ ਦਲ ਟਕਸਾਲੀ ਦੇ ਨਵੇਂ ਖੋਲੇ ਗਏ ਦਾ ਦਫਤਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਸਮੇਂ ਮਨਮੋਹਨ ਸਿੰਘ ਸਠਿਆਲਾ, ਰਵਿੰਦਰ ਸਿੰਘ ਬ੍ਰਹਮਪੁਰਾ (ਦੋਵੇਂ) ਸਾਬਕਾ ਵਿਧਾਇਕ, ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਪ੍ਰਤਾਪ ਸਿੰਘ ਰਿਆੜ, ਉਜਾਗਰ ਸਿੰਘ ਬਡਾਲੀ, ਅਮਰੀਕ ਸਿੰਘ ਗਿੱਲ, ਮਹਿੰਦਰ ਸਿੰਘ ਹੁਸੈਨਪੁਰ, ਪ੍ਰਭਜੋਤ ਸਿੰਘ ਫਰੀਦਕੋਟ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Click to comment

Leave a Reply

Your email address will not be published. Required fields are marked *

Most Popular

To Top