ਬਾਦਲਾਂ ਤੋਂ ਧੜਾਧੜ ਪੁੱਛਗਿੱਛ ‘ਤੇ ਭੜਕਿਆ ਅਕਾਲੀ ਦਲ, ‘ਆਪ’ ਸਰਕਾਰ ’ਤੇ ਲਾਏ ਇਹ ਇਲਜ਼ਾਮ

 ਬਾਦਲਾਂ ਤੋਂ ਧੜਾਧੜ ਪੁੱਛਗਿੱਛ ‘ਤੇ ਭੜਕਿਆ ਅਕਾਲੀ ਦਲ, ‘ਆਪ’ ਸਰਕਾਰ ’ਤੇ ਲਾਏ ਇਹ ਇਲਜ਼ਾਮ

ਕੋਟਕਪੂਰਾ ਗੋਲੀਕਾਂਡ ਦੀ ਤਫ਼ਤੀਸ਼ ਸਬੰਧੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਭੜਕ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਗੁੱਸਾ ਕੱਢਦਿਆਂ ਕਿਹਾ ਕਿ, ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ਤੇ ਚੱਲਦਿਆਂ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ।

CM Bhagwant Mann 'shocked' by Sidhu Moosewala's murder, says guilty will  not be spared

‘ਸਿੱਟ’ ਮੁਖੀ ਐਲਕੇ ਯਾਦਵ ਦੀ ਅਗਵਾਈ ਹੇਠ ਤਿੰਨ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕਰ ਰਹੀ ਹੈ। ਉੱਧਰ, ਬਰਗਾੜੀ ਵਿੱਚ ਲੱਗੇ ਧਰਨੇ ਕਾਰਨ ‘ਆਪ’ ਸਰਕਾਰ ਨੇ ਪੁਲਿਸ ਨੂੰ ਜਾਂਚ ਦਾ ਅਮਲ ਛੇਤੀ ਨੇਪਰੇ ਚਾੜ੍ਹਨ ਦੇ ਹੁਕਮ ਦਿੱਤੇ ਹਨ। ਇਸ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ।

ਅਕਾਲੀ ਦਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇਹਨਾਂ ਕੇਸਾਂ ਵਿੱਚ ਹੁਣ ਤੱਕ ਕੋਈ ਕਾਰਵਾਈ ਨਾ ਕਰਨਾ, ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ, ‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਵੰਡਾਉਣ ਲਈ ਸਿਆਸੀ ਬਦਲਾਖੋਰੀ ’ਤੇ ਉੱਤਰ ਆਈ ਹੈ।

ਸੂਬਾ ਸਰਕਾਰ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ਤੇ ਰਾਜਨੀਤੀ ਖੇਡ ਰਹੀ ਹੈ ਤੇ ਇਸ ਨੂੰ ਦੋਸ਼ੀਆਂ ਨੂੰ ਫੜਨ ਤੇ ਸਜ਼ਾਵਾਂ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਹੈ। ‘ਸਿੱਟ’ ਵੱਲੋਂ ਕੀਤੀ ਗਈ ਪੁੱਛਗਿੱਛ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਹਤ ਭਾਵੇਂ ਨਾਸਾਜ਼ ਹੈ, ਪਰ ਉਹ ਪੁਲਿਸ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਹਰ ਸਮੇਂ ਤਿਆਰ ਹਨ।

Leave a Reply

Your email address will not be published.