News

ਬਾਦਲਾਂ ਦੇ ਘਰ ਵੀ ਲਹਿਰਾਇਆ ਕਾਲਾ ਝੰਡਾ, ਕਿਸਾਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਤੇ ਅੱਜ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ਼ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਰੋਧੀ ਸਿਆਸੀ ਪਾਰਟੀਆਂ ਦੀ ਹਮਾਇਤ ਕਰ ਕੇ ਕਿਸਾਨਾਂ ਦੇ ਇਸ ਐਕਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।

After Months of Farmers' Protest, Why Did India's Supreme Court Suspend  Controversial Farm Laws Now?

ਭਾਜਪਾ ਪਾਰਟੀ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਅਪਣੇ ਘਰਾਂ ਤੇ ਕਾਲੇ ਝੰਡੇ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਅਪਣੇ ਘਰਾਂ ਤੇ ਕਾਲੇ ਝੰਡੇ ਲਾਉਣ ਲਈ ਕਿਹਾ ਗਿਆ ਹੈ। ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ ਹੈ।

ਇਸ ਦੇ ਨਾਲ ਹੀ ਕੇਸਰੀ ਝੰਡਾ ਵੀ ਲਹਿਰਾਇਆ ਗਿਆ ਹੈ। ਓਧਰ ਦੇਸ਼ ਦੇ 14 ਪ੍ਰਮੁੱਖ ਵਿਰੋਧੀ ਦਲਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਦੇਸ਼-ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਇਨ੍ਹਾਂ ‘ਚ ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵਸੇਨਾ, ਡੀਐਮਕੇ, ਝਾਮੁਮੋ, ਜੇਕੇਪੀਏ, ਸਪਾ, ਬੀਐਸਪੀ, ਆਰਜੇਡੀ, ਸੀਪੀਆਈ, ਸੀਪੀਐਮ ਤੇ ਆਮ ਆਦਮੀ ਪਾਰਟੀ ਵੀ ਹੈ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਾਰਤਾ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ।

ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ ‘ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ।

ਪਰ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ। ਸਰਕਾਰ ਤੇ ਕਿਸਾਨ ਲੀਡਰਾਂ ਦੇ ਵਿਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਨਾਂਅ ‘ਤੇ ਕਾਫੀ ਬਵਾਲ ਹੋਇਆ ਸੀ।

Click to comment

Leave a Reply

Your email address will not be published.

Most Popular

To Top