Punjab

ਬਾਦਲਾਂ ਦੇ ਪਿੰਡ ਨੂੰ ਜਾਂਦੀ ਸੜਕ ’ਤੇ ਹੋ ਗਿਆ ਵੱਡਾ ਕਾਂਡ, ਪ੍ਰਸ਼ਾਸਨ ਦੀ ਉੱਡੀ ਨੀਂਦ, ਪਈਆਂ ਭਾਜੜਾਂ

ਪੰਜਾਬ ਵਿਚ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਹੁਣ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਪ੍ਰਾਸ਼ਾਸਨ ਦੀ ਨੀਂਦ ਉੱਡ ਗਈ ਹੈ। ਮੋਗਾ ਦੇ ਮਿੰਨੀ ਸਕੱਤਰੇਤ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਸ਼ੁਰੂ ਹੋਈ ਮੁਹਿੰਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੈਪਟਨ ਸਰਕਾਰ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿੰਡ ਨੂੰ ਜਾਂਦੀ ਬਾਦਲ ਸੜਕ ਉਤੇ ਖਾਲਿਸਤਾਨੀ ਝੰਡਾ ਲਹਿਰਾਉਣ ਤੱਕ ਪਹੁੰਚ ਚੁੱਕੀ ਹੈ।

ਅੱਜ ਸਵੇਰੇ ਤੜਕੇ ਹੀ ਬਾਦਲ ਪਿੰਡ ਨੂੰ ਜਾਂਦੀ ਮੁੱਖ ਸੜਕ ਉਤੇ ਨਰੂਆਣਾ ਪਿੰਡ ਦੇ ਨਜ਼ਦੀਕ ਖਾਲਿਸਤਾਨੀ ਝੰਡਾ ਲਹਿਰਾਉਂਦਾ ਹੋਇਆ ਦੇਖਿਆ ਗਿਆ, ਜਿਸ ਦੀ ਸੂਚਨਾ ਮਿਲਣ ਉਤੇ ਮੌਕੇ ਉਤੇ ਇਲਾਕੇ ਦੀ ਪੁਲਿਸ ਪਹੁੰਚੀ ਅਤੇ ਉਕਤ ਝੰਡਾ ਹਟਾਇਆ ਗਿਆ। ਇਸ ਮਾਮਲੇ ਸਬੰਧੀ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਕਿਹੜੇ ਵਿਅਕਤੀ ਨੇ ਇਹ ਝੰਡਾ ਲਾਇਆ।

BIG BREAKING: ਆਗਰਾ ਦੇ ਸਿਕੰਦਰਾ ਖੇਤਰ ਵਿਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ

ਪੁਲਿਸ ਵੱਲੋਂ ਇਸ ਸੜਕ ਉਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਭੁੱਚੋ ਮੰਡੀ ਵਿਖੇ ਮਾਰਕੀਟ ਕਮੇਟੀ ਦੇ ਦਫਤਰ ਅਤੇ ਚੰਡੀਗੜ੍ਹ ਨੂੰ ਜਾਂਦੀ ਮੁੱਖ ਜੀਟੀ ਰੋਡ ਦੇ ਪੁਲ ਉਤੇ ਵੀ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ। ਪੁਲਿਸ ਵਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸਿੱਖ ਨੌਜਵਾਨਾਂ ਨੂੰ ਰਿਫਰੈਂਡਮ 2020 ਦੇ ਨਾਮ ਉਤੇ ਖਾਲਿਸਤਾਨੀ ਝੰਡੇ ਲਹਿਰਾਉਣ ਲਈ ਸੱਦਾ ਦਿੱਤਾ ਗਿਆ ਹੈ, ਜਿਸ ਉਤੇ ਪੰਜਾਬ ਦੇ ਕੁਝ ਨੌਜਵਾਨ ਝੰਡੇ ਲਹਿਰਾ ਰਹੇ ਹਨ ਅਤੇ ਹੁਣ ਇਹ ਮੁਹਿੰਮ ਬਾਦਲਾਂ ਦੇ ਪਿੰਡ ਤੱਕ ਵੀ ਪਹੁੰਚਦੀ ਹੋਈ ਨਜ਼ਰ ਆ ਰਹੀ ਹੈ ।

Click to comment

Leave a Reply

Your email address will not be published.

Most Popular

To Top