ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਪੁੱਜਣਗੇ ਵਿਧਾਨ ਸਭਾ
By
Posted on

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਪੰਜਾਬ ਦੇ ਸਾਰੇ ਸਿਆਸੀ ਲੀਡਰਾਂ ਨੇ ਵੋਟਾਂ ਵਿੱਚ ਵਧ-ਚੜ੍ਹ ਕੇ ਹਿੱਸਾ ਪਾਇਆ ਹੈ। ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਈ ਵੱਡੇ ਆਗੂਆਂ ਦੇ ਰਿਸ਼ਤੇਦਾਰ ਮੈਦਾਨ ਵਿੱਚ ਹਨ।

ਇਹਨਾਂ ਵਿਚੋਂ ਸਭ ਤੋਂ ਜ਼ਿਆਦਾ ਗਿਣਤੀ ਬਾਦਲ ਪਰਿਵਾਰ ਦੇ ਮੈਂਬਰਾਂ ਦੀ ਹੈ ਕਿਉਂਕਿ ਖੁਦ ਪ੍ਰਕਾਸ਼ ਸਿੰਘ ਬਾਦਲ ਨੇ ਨਾਲ ਉਹਨਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਚੋਣਾਂ ਲੜ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ, ਭਤੀਜੇ ਮਨਪ੍ਰੀਤ ਬਾਦਲ ਵੀ ਚੋਣਾਂ ਲੜ ਰਹੇ ਹਨ। ਰਿਸ਼ਤੇਦਾਰ ਮਜੀਠੀਆ ਅਤੇ ਉਹਨਾਂ ਦੀ ਪਤਨੀ ਨੇ ਵੀ ਕਿਸਮਤ ਅਜ਼ਮਾਈ ਹੈ।
ਹੁਣ ਲੋਕਾਂ ਦੀਆਂ ਨਜ਼ਰਾ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਤੇ ਟਿਕੀਆਂ ਹੋਈਆਂ ਹਨ ਕਿ ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਇਕੱਠੇ ਵਿਧਾਨ ਸਭਾ ਪਹੁੰਚਣਗੇ। ਇਹਨਾਂ ਵਿੱਚੋਂ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਮਨਪ੍ਰੀਤ ਬਾਦਲ ਅਤੇ ਬਿਕਰਮ ਮਜੀਠੀਆ ਮੌਜੂਦਾ ਵਿਧਾਇਕ ਹਨ।
