ਬਾਬਾ ਇਕਬਾਲ ਸਿੰਘ ਦਾ ਹੋਇਆ ਦਿਹਾਂਤ, ਪੀਐਮ ਮੋਦੀ ਨੇ ਜਤਾਇਆ ਦੁੱਖ

ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਅਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਮੁੱਖ ਪ੍ਰਬੰਧਕ ਗੁਰਦੁਆਰਾ ਜਨਮ ਅਸਥਾਨ ਚੀਮਾ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਾਬਾ ਇਕਬਾਲ ਸਿੰਘ ਬੀਤੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।

ਉਹਨਾਂ ਦਾ ਅੰਤਿਮ ਸਸਕਾਰ 30 ਜਨਵਰੀ ਨੂੰ ਬੜੂ ਸਾਹਿਬ ਵਿੱਚ ਦੁਪਹਿਰ ਇੱਕ ਵਜੇ ਹੋਵੇਗਾ। ਬਾਬਾ ਇਕਬਾਲ ਸਿੰਘ ਦਾ ਨਾਮ ਉਹਨਾਂ ਦੇ ਸਮਾਜਿਕ ਕਾਰਜਾਂ ਲਈ ਭਾਰਤ ਸਰਕਾਰ ਦੁਆਰਾ ਪਦਮ ਪੁਰਸਕਾਰ 2022 ਦੇ ਤਹਿਤ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਕਰਨ ਲਈ ਸੂਚੀਬੱਧ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਿਕ ਕਾਰਕੁਨ ਅਤੇ ਪਦਮ ਸ਼੍ਰੀ ਐਵਾਰਡੀ ਬਾਬਾ ਇਕਬਾਲ ਸਿੰਘ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਦੀ ਮੌਤ ਤੋਂ ਦੁਖੀ ਹਾਂ। ਨੌਜਵਾਨਾਂ ਵਿੱਚ ਸਿੱਖਿਆ ਨੂੰ ਵਧਾਉਣ ਲਈ ਉਨ੍ਹਾਂ ਦੇ ਯਤਨਾਂ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਮਾਜਿਕ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਲਈ ਅਣਥੱਕ ਕੰਮ ਕੀਤਾ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ।
ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।’ ਬਾਬਾ ਇਕਬਾਲ ਸਿੰਘ ਜੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਹ ਪਿਛਲੇ ਇੱਕ ਮਹੀਨੇ ਤੋਂ ਨਿੱਜੀ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਅਤੇ ਸ਼ੁੱਕਰਵਾਰ ਨੂੰ ਬੜੂ ਸਾਹਿਬ ਪਹੁੰਚ ਗਏ। ਬਾਅਦ ਵਿੱਚ ਸ਼ਨੀਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।
