ਬਾਬਾ ਰਾਮਦੇਵ ਨੇ ਖੇਤੀ ਕਾਨੂੰਨਾਂ ਦਾ ਦਸਿਆ ਹੱਲ

ਬਾਬਾ ਰਾਮਦੇਵ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਤੇ ਕਿਸਾਨਾਂ ਨੂੰ ਮਿਲ ਕੇ ਅੰਦੋਲਨ ਦੇ ਮੁੱਦਿਆਂ ਤੇ ਗੱਲਬਾਤ ਕਰਨੀ ਚਾਹੀਦੀ ਹੈ। ਕਿਸਾਨਾਂ ਦਾ ਮੁੱਦਾ ਸੰਵੇਦਨਸ਼ੀਲ ਹੈ। ਇਸ ਲਈ ਬਹੁਤ ਸੂਝਬੂਝ ਨਾਲ ਗੱਲ ਕਰਨ ਦੀ ਜ਼ਰੂਰਤ ਹੈ।

ਬਾਬਾ ਰਾਮਦੇਵ ਇੱਕ ਨਿਜੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸਹਾਰਨਪੁਰ ਪੁੱਜੇ ਸਨ। ਉਹਨਾਂ ਕਿਹਾ ਕਿ ਗੱਲਬਾਤ ਰਾਹੀਂ ਇੱਕ-ਦੂਜੇ ਨੂੰ ਸਮਝ ਕੇ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ। ਕਿਸਾਨ ਇਸ ਦੇਸ਼ ਦਾ ਅੰਨਦਾਤਾ ਹੈ। ਕਿਸੇ ਵੀ ਤਰ੍ਹਾਂ ਉਸ ਦਾ ਅਪਮਾਨ ਨਹੀਂ ਹੋਣਾ ਚਾਹੀਦਾ।
ਸਰਕਾਰ ਨੂੰ ਛੇਤੀ ਇਸ ਮੁੱਦੇ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਵੇਲੇ ਹਰ ਖੇਤਰ ਵਿੱਚ ਕ੍ਰਾਂਤੀ ਆ ਰਹੀ ਹੈ ਤੇ ਖੇਤੀ ਦੇ ਖੇਤਰ ਵਿੱਚ ਵੀ ਕ੍ਰਾਂਤੀ ਆਉਣੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਗੱਲ ਸੁਣ ਕੇ ਉਹਨਾਂ ਨੂੰ ਅਪਣੀਆਂ ਗੱਲਾਂ ਸਮਝਾਉਣੀਆਂ ਹੋਣਗੀਆਂ ਤਾਂ ਜੋ ਕਿਸਾਨਾਂ ਨੂੰ ਵੀ ਸਮਝ ਆਵੇ ਕਿ ਇਸ ਕਾਨੂੰਨ ਵਿੱਚ ਕੀ ਹੈ ਤੇ ਸਰਕਾਰ ਨੂੰ ਵੀ ਕਿਸਾਨਾਂ ਦੀ ਸਮੱਸਿਆ ਸੁਣ ਕੇ ਸੰਭਾਵੀ ਤਬਦੀਲੀ ਕਰ ਦੇਣੀ ਚਾਹੀਦੀ ਹੈ।
