News

ਬਾਬਾ ਰਾਮ ਸਿੰਘ ਦੇ ਦੇਹਾਂਤ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਬੀਤੇ ਦਿਨੀਂ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਕਿਸਾਨ ਪ੍ਰਦਸ਼ਨ ‘ਚ ਡਟੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਬੁੱਧਵਾਰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ। ਹਜ਼ਾਰਾਂ ਸ਼ਰਧਾਲੂਆਂ ਨੇ ਨਮ ਅੱਖਾਂ ਨਾਲ ਸੰਤ ਰਾਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੰਤ ਰਾਮ ਸਿੰਘ ਜੀ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਸੰਤ ਬਾਬਾ ਰਾਮ ਸਿੰਘ ਦੇ ਦੇਹਾਂਤ ਤੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣੀ ਚਾਹੀਦੀ।

ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, ‘ਸੰਤ ਬਾਬਾ ਰਾਮ ਸਿੰਘ ਜੀ ਨਾਨਕਸਰ ਸੀਂਘੜਾ ਵਾਲੇ ਨੇ ਖੁਦ ਨੂੰ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਅਤੇ ਕਿਸਾਨਾਂ ਦੀ ਦੁਰਦਸ਼ਾ ਦੇ ਮੱਦੇਨਜ਼ਰ ਗੋਲੀ ਮਾਰੀ। ਮੈਂ ਇਹ ਖ਼ਬਰ ਸੁਣਕੇ ਬਹੁਤ ਹੈਰਾਨ ਹਾਂ। ਸੰਤ ਦੀ ਕੁਰਬਾਨੀ ਵਿਅਰਥ ਨਹੀਂ ਜਾਣੀ ਚਾਹੀਦੀ।

ਮੈਂ ਭਾਰਤ ਸਰਕਾਰ ਨੂੰ ਤਾਕੀਦ ਕਰਦਾ ਹਾਂ ਕਿ ਸਥਿਤੀ ਵਿਗੜਣ ਨਾ ਦੇਵੇ ਅਤੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਰੱਦ ਕੀਤੇ ਜਾਣ। ‘ ਸਿੰਘੂ ਬਾਰਡਰ ਵਿਖੇ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸੰਤ ਰਾਮ ਸਿੰਘ ਜੀ ਨਾਨਕਸਰ ਸਿੰਗੜਾ ਵਾਲਿਆਂ ਦੀ ਮੌਤ ਦੀ ਖ਼ਬਰ ਨਾਲ ਮਨ ਨੂੰ ਗਹਿਰਾ ਦੁੱਖ ਪਹੁੰਚਿਆ ਹੈ।

ਮੇਰੀਆਂ ਅਰਦਾਸਾਂ ਉਨ੍ਹਾਂ ਦੇ ਪਰਿਵਾਰ ਤੇ ਸੰਗਤਾਂ ਦੇ ਨਾਲ ਹਨ। ਇਸ ਘਟਨਾ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ ਹੈ। ਕੇਜਰੀਵਾਲ ਨੇ ਲਿਖਿਆ, ‘ਸੰਤ ਬਾਬਾ ਰਾਮ ਸਿੰਘ ਜੀ ਦੇ ਖੁਦਕੁਸ਼ੀ ਦੀ ਖ਼ਬਰ ਬਹੁਤ ਦੁਖਦਾਈ ਹੈ।

ਸੋਗ ਦੀ ਇਸ ਘੜੀ ਵਿੱਚ ਉਸਦੇ ਪਰਿਵਾਰ ਨਾਲ ਦਿਲਾਸਾ। ਸਾਡਾ ਕਿਸਾਨ ਆਪਣਾ ਹੱਕ ਮੰਗ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣੇ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।’

Click to comment

Leave a Reply

Your email address will not be published. Required fields are marked *

Most Popular

To Top