News

ਬਿਕਰਮ ਮਜੀਠੀਆ ਖਿਲਾਫ਼ ਇਕ ਹੋਰ ਕੇਸ ਹੋਇਆ ਦਰਜ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਇੱਕ ਹੋਰ ਕੇਸ ਦਰਜ ਹੋ ਗਿਆ ਹੈ। ਮਜੀਠੀਆ ਤੇ ਪੁਲਿਸ ਵੱਲੋਂ ਕੋਰੋਨਾ ਵਾਇਰਸ ਦੇ ਨਿਯਮਾਂ ਦੀ ਉਲੰਘਣਾ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਤੇ ਪੰਜਾਬ ਪੁਲਿਸ ਵੱਲੋਂ ਡਰੱਗ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਤੇ ਉਹ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਤੇ ਹਨ।

ਥਾਣਾ ਸੁਲਤਾਨਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਹੈ। ਅਕਾਲੀ ਆਗੂ ਤੇ ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਂਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਹੋਇਆ ਹੈ। ਦੱਸ ਦਈਏ ਕਿ ਡਰੱਗ ਕੇਸ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਅੰਮ੍ਰਿਤਸਰ ਪੁੱਜੇ ਸਨ ਅਤੇ ਇੱਥੇ ਗੋਲਡਨ ਗੇਟ ਤੇ ਇਕੱਠ ਕੀਤਾ ਸੀ, ਜਿਸ ਤਹਿਤ ਪੁਲਿਸ ਵੱਲੋਂ ਕੋਰੋਨਾ ਹਦਾਇਤਾਂ ਦੀ ਉਲੰਘਣਾ ਹੇਠ ਇਹ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਵੀ ਕੋਰੋਨਾ ਕੇਸ ਲਗਾਤਾਰ ਵਧ ਰਹੇ ਹਨ। ਪੰਜਾਬ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਵਿੱਚ ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ ਅਤੇ ਧਾਰਮਿਕ ਸਥਾਨਾਂ, ਮਾਲ, ਸਿਨੇਮਾ ਹਾਲ, ਜਿੰਮ ਅਤੇ ਹੋਟਲ, ਪ੍ਰਾਈਵੇਟ ਅਦਾਰਿਆਂ ਵਿੱਚ ਵੈਕਸੀਨ ਲਾਉਣੀ ਲਾਜ਼ਮੀ ਕੀਤੀ ਗਈ ਹੈ।

ਜਿਹੜੇ ਲੋਕਾਂ ਦਾ ਟੀਕਾਕਰਨ ਨਹੀਂ ਹੋਇਆ ਹੈ, ਉਹਨਾਂ ਨੂੰ ਵੱਧ ਸਾਵਧਾਨੀਆਂ ਵਰਤਣ ਦੀ ਲੋੜ ਹੈ। ਨਵੀਆਂ ਹਦਾਇਤਾਂ  ਮੁਤਾਬਕ ਜਿਹਨਾਂ ਵਿਅਕਤੀਆਂ ਨੇ ਅਜੇ ਤੱਕ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ, ਉਹਨਾਂ ਨੂੰ ਆਪਣੇ ਨਿਵਾਸ ਸਥਾਨਾਂ ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਥਾਵਾਂ/ਬਾਜ਼ਾਰ/ਫੰਕਸ਼ਨ/ਜਨਤਕ/ਆਵਾਜਾਈ/ਧਾਰਮਿਕ ਸਥਾਨਾਂ ਤੇ ਨਹੀਂ ਜਾਣਾ ਚਾਹੀਦਾ।

Click to comment

Leave a Reply

Your email address will not be published.

Most Popular

To Top