News

ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ 6 ਦਸੰਬਰ ਨੂੰ ਹੋਵੇਗੀ ਸੁਣਵਾਈ

ਡਰੱਗ ਰੈਕੇਟ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਕੀਲ ਦੁਸ਼ਯੰਤ ਚੌਟਾਲਾ ਨੇ ਦਲੀਲਾਂ ਪੇਸ਼ ਕੀਤੀਆਂ ਹਨ। ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਤੇ ਹੱਲਾ ਬੋਲਦਿਆਂ ਕਿਹਾ ਕਿ ਕਾਂਗਰਸ ਸਿਆਸੀ ਲਾਹਾ ਲੈਣ ਲਈ ਉਹਨਾਂ ਦਾ ਨਾਂ ਡਰੱਗ ਰੈਕੇਟ ਵਿੱਚ ਘਸੀਟ ਰਹੀ ਹੈ।

Bikram Singh Majithia files complaints demanding registration of cases  against Congress leaders Digvijay Singh and Balbir Singh Sidhu

ਉਹਨਾਂ ਇਸ ਡਰੱਗਜ਼ ਮਾਮਲੇ ਵਿੱਚ ਖੁਦ ਨੂੰ ਧਿਰ ਬਣਾਉਣ ਦੀ ਹਾਈਕੋਰਟ ਤੋਂ ਮੰਗ ਕੀਤੀ ਹੈ। ਮਜੀਠੀਆ ਵੱਲੋਂ 100 ਪੰਨਿਆਂ ਦੀ ਪਟੀਸ਼ਨ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਹੈ ਤੇ ਫ਼ੈਸਲਾ ਦੇਣ ਤੋਂ ਪਹਿਲਾਂ ਉਸ ਤੇ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਨੇ ਇਸ ਪਟੀਸ਼ਨ ਤੇ 6 ਦਸੰਬਰ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇੱਕ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖਲ ਕਰ ਕੇ ਕਿਹਾ ਕਿ ਉਹਨਾਂ ਨੂੰ ਵੀ ਇਸ ਮਾਮਲੇ ਵਿੱਚ ਪਾਰਟੀ ਬਣਾਇਆ ਜਾਵੇ ਕਿਉਂਕਿ ਇਸ ਮਾਮਲੇ ਨੂੰ ਲੈ ਕੇ ਰਾਜਨੀਤਕ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਕਾਰਨ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਡਰੱਗਸ ਮਾਮਲੇ ਵਿੱਚ ਹੁਣ ਤੱਕ ਹੋਈ ਜਾਂਚ ਤੇ ਗ੍ਰਿਫ਼ਤਾਰ ਹੋ ਚੁੱਕੇ ਮੁੱਖ ਮੁਲਾਜ਼ਮਾਂ ਤੋਂ ਹੋਈ ਜਾਂਚ ਵਿੱਚ ਉਹਨਾਂ ਦਾ ਨਾਂ ਨਹੀਂ ਆਇਆ।

ਮਜੀਠੀਆ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਦੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਡਰੱਗ ਮਾਮਲੇ ਦਾ ਸਹਾਰਾ ਲੈ ਕੇ ਸੱਤਾਧਾਰੀ ਪਾਰਟੀ ਉਹਨਾਂ ਖਿਲਾਫ਼ ਕਾਰਵਾਈ ਕਰ ਸਕਦੀ ਹੈ।

Click to comment

Leave a Reply

Your email address will not be published.

Most Popular

To Top