ਬਿਕਰਮ ਮਜੀਠੀਆ ਨੇ ‘ਆਪ’ ’ਤੇ ਕੀਤਾ ਹਮਲਾ, ਕਿਹਾ- ਚੋਣਾਂ ਸਮੇਂ ਕੀਤੇ ਵਾਅਦੇ ਭੁੱਲੀ ਸਰਕਾਰ

 ਬਿਕਰਮ ਮਜੀਠੀਆ ਨੇ ‘ਆਪ’ ’ਤੇ ਕੀਤਾ ਹਮਲਾ, ਕਿਹਾ- ਚੋਣਾਂ ਸਮੇਂ ਕੀਤੇ ਵਾਅਦੇ ਭੁੱਲੀ ਸਰਕਾਰ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੇ ਹਮਲਾ ਕਰਦਿਆਂ ਕਿਹਾ ਕਿ, “‘ਆਪ’ ਸਰਕਾਰ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਵਿੱਚ ਜਿਹੜੇ ਵਾਅਦੇ ਕੀਤੇ ਸਨ, ਉਸ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈ। ਲੋੜਵੰਦ ਪਰਿਵਾਰ ਦਰ-ਦਰ ਠੋਕਰਾਂ ਖਾ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਸਿਰਫ ਲਾਰਾ ਲੱਪਾ ਲਾ ਕੇ ਆਪਣਾ ਡੰਗ ਟਪਾ ਰਹੀ ਹੈ।

ਉਹਨਾਂ ਕਿਹਾ ਕਿ, “ਕਾਂਗਰਸ ਸਰਕਾਰ ਨੇ ਆਪਣੇ ਰਾਜ ਦੌਰਾਨ ਲੋਕਾਂ ਦੀ ਕੋਈ ਸਾਰ ਨਹੀਂ ਲਈ ਜਿਸ ਕਰਕੇ ਲੋਕਾਂ ਦਾ ਜਿਸ ਤਰ੍ਹਾਂ ਕਾਂਗਰਸ ਸਰਕਾਰ ਤੋਂ ਅੱਕ ਚੁੱਕੇ ਸਨ ਉਸੇ ਤਰ੍ਹਾਂ ਹੁਣ ਆਪ ਸਰਕਾਰ ਤੋਂ ਵੀ ਮੋਹ ਭੰਗ ਹੋ ਚੁੱਕਾ ਹੈ।

ਉਹਨਾਂ ਅੱਗੇ ਕਿਹਾ ਕਿ ਅਕਾਲੀ ਸਰਕਾਰ ਨੇ ਹਮੇਸ਼ਾ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਸਹੂਲਤਾਂ ਦੇ ਕੇ ਨਿਵਾਜਿਆ ਜਿਸ ਕਰਕੇ ਅੱਜ ਵੀ ਲੋਕ ਅਕਾਲੀ ਸਰਕਾਰ ਨੂੰ ਯਾਦ ਕਰਦੇ ਹਨ। ਮਜੀਠੀਆ ਨੇ ਅੱਗੇ ਕਿਹਾ ਕਿ ਅੱਜ ਮਹਿੰਗਾਈ ਤੇ ਬੇਰੁਜ਼ਗਾਰੀ ਕਰਕੇ ਨੌਜਵਾਨਾਂ ਅਤੇ ਆਮ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ।

Leave a Reply

Your email address will not be published.