Punjab

ਬਿਕਰਮ ਮਜੀਠੀਆ ਨੇ ਕਾਂਗਰਸ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਦੇ ਲਾਏ ਦੋਸ਼

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਸਦਨ ਦੇ ਅੰਦਰ ਤੇ ਬਾਹਰ ਦੋਵੇਂ ਥਾਵਾਂ ‘ਤੇ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ ‘ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਟਰੈਕਟਰ ਨਾਲ ਪੰਜਾਬ ਵਿਧਾਨ ਸਭਾ ‘ਚ ਦਾਖ਼ਲ ਹੋਣ ਤੋਂ ਰੋਕਿਆ ਵੀ ਗਿਆ ਹੈ ਜਿਸ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਪੈਦਲ ਚਲ ਕੇ ਵਿਧਾਨ ਸਭਾ ਪਹੁੰਚੇ ਅਤੇ ਕੈਪਟਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਕੈਪਟਨ ਸਰਕਾਰ ‘ਤੇ ਖ਼ੂਬ ਨਿਸ਼ਾਨੇ ਸਾਧੇ ਗਏ। ਮਜੀਠੀਆਂ ਨੇ ਕੇਂਦਰ ਸਰਕਾਰ ਅਤੇ ਕਾਂਗਰਸ ਦੀ ਮਿਲੀਭੁਗਤ ਦੇ ਦੋਸ਼ ਵੀ ਲਾਏ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਅਤੇ ਕਿਸਾਨਾਂ ਦੇ ਹੱਕ ‘ਚ ਹਮੇਸ਼ਾ ਆਪਣੀ ਅਵਾਜ਼ ਬੁਲੰਦ ਕਰੇਗਾ।

ਮਜੀਠੀਆ ਨੇ ਦੋਸ਼ ਲਾਇਆ ਕਿ ਅੱਜ ਦੇ ਇਜਲਾਸ ਦੌਰਾਨ ਕਿਸਾਨਾਂ ਦੀ ਕੋਈ ਗੱਲ ਨਾ ਹੋਣੀ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਵਾਂਗ ਹੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ ਉੱਥੇ ਹੀ ਵੱਖ-ਵੱਖ ਰਾਜਨੀਤਕ ਪਾਰਟੀਆਂ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਨੇ।

ਇਸ ਦੌਰਾਨ ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਤੋਂ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੌਰਾਨ ਏਜੰਡਾ ਸਪੱਸ਼ਟ ਨਾ ਹੋਣ ‘ਤੇ ਵਿਰੋਧੀਆਂ ਵੱਲੋਂ ਕੈਪਟਨ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top