News

ਬਿਕਰਮ ਮਜੀਠੀਆ ਦੇਸ਼ ਛੱਡ ਕੇ ਜਾ ਸਕਦੇ ਵਿਦੇਸ਼! ਇਮੀਗ੍ਰੇਸ਼ਨ ਬਿਊਰੋ ਵੱਲੋਂ ਐਲਓਸੀ ਜਾਰੀ

ਗ੍ਰਹਿ ਮੰਤਰਾਲੇ ਨੇ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ।

ਹੁਣ ਮਜੀਠੀਆ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਨਜ਼ਰ ਰੱਖੀ ਜਾਵੇਗੀ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਕੇਸ ਦਰਜ ਹੋਣ ਮਗਰੋਂ ਬਿਕਰਮ ਮਜੀਠੀਆ ਵਿਦੇਸ਼ ਦੌੜ ਸਕਦੇ ਹਨ। ਇਸ ਲਈ ਉਨ੍ਹਾਂ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਮਜੀਠੀਆ ਹੁਣ ਦੇਸ਼ ਨਹੀਂ ਛੱਡ ਸਕਣਗੇ।

ਹਵਾਈ ਅੱਡਿਆਂ ਉੱਪਰ ਹੁਣ ਖਾਸ ਨਜ਼ਰ ਰਹੇਗੀ। ਕੇਸ ਦਰਜ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਅੰਡਰਗਰਾਊਂਡ ਹੋ ਗਿਆ ਹੈ। ਉਸ ਦੀ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ। ਪੰਜਾਬ ਪੁਲਿਸ ਦੀ ਤਿੰਨ ਮੈਂਬਰੀ SIT ਮਜੀਠੀਆ ਦੀ ਭਾਲ ਕਰ ਰਹੀ ਹੈ।

ਇਸ ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ, ਜਦਕਿ ਉਨ੍ਹਾਂ ਨਾਲ ਡੀਐਸਪੀ ਰਾਜੇਸ਼ ਕੁਮਾਰ ਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ ‘ਤੇ ਵੀ ਨਾਲੋਂ-ਨਾਲ ਛਾਪੇਮਾਰੀ ਕੀਤੀ, ਪਰ ਉਹ ਨਹੀਂ ਮਿਲਿਆ।

Click to comment

Leave a Reply

Your email address will not be published.

Most Popular

To Top