ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ਚ ਹੋਏ ਪੇਸ਼, 7 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

 ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ਚ ਹੋਏ ਪੇਸ਼, 7 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੋਹਾਲੀ ਕੋਰਟ ਵਿੱਚ ਪੇਸ਼ ਹੋਏ ਅਤੇ ਕੇਸ ਦੀ ਅਗਲੀ ਸੁਣਵਾਈ 7 ਨਵੰਬਰ ਹੋਵੇਗੀ। ਕੋਰਟ ਵਿੱਚ ਪੇਸ਼ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਹੋਏ ਹਾਂ ਅਤੇ ਆਪਣੇ ਕਾਗਜ਼ ਕੋਰਟ ਵਿੱਚ ਜਮ੍ਹਾਂ ਕਰਵਾਏ ਹਨ। ਮਜੀਠੀਆ ਨੇ ਕਿਹਾ ਕਿ ਮੈਨੂੰ ਰੱਬ ਤੇ ਪੂਰਾ ਭਰੋਸਾ ਹੈ ਅਤੇ ਨਿਆਂ ਪ੍ਰਣਾਲੀ ਸੱਚ ਨੂੰ ਸਾਹਮਣੇ ਲੈ ਕੇ ਆਵੇਗੀ।

ਕਾਂਗਰਸ ਸਰਕਾਰ ਦੀ ਸਾਜਿਸ਼ ਸੀ ਕਿ ਪੰਜਾਬ ਵਿਧਾਨ ਸਭਾ ਦੀ ਚੋਣ ਨਾ ਲੜ ਸਕਾ ਪਰ ਚੋਣ ਲਈ ਸੁਪਰੀਮ ਕੋਰਟ ਨੇ ਮੈਨੂੰ ਰਾਹਤ ਦਿੱਤੀ ਸੀ। ਉਹਨਾਂ ਕਿਹਾ ਕਿ ਕਾਂਗਰਸ ਨੇ ਡੀਜੀਪੀ ਨਾਲ ਮਿਲ ਕੇ ਸਾਰਾ ਕੇਸ ਬਣਾਇਆ ਸੀ। ਇਸ ਦੇ ਨਾਲ ਹੀ ‘ਆਪ’ ਤੇ ਨਿਸ਼ਾਨਾ ਲਾਉਂਦਿਆਂ ਉਹਨਾਂ ਕਿਹਾ ਕਿ, ਆਮ ਆਦਮੀ ਪਾਰਟੀ ਦੀ ਸਰਕਾਰ ਇਸ਼ਤਿਹਾਰਾਂ ਤੇ ਰੁਪਏ ਖਰਚ ਕਰ ਰਹੀ ਹੈ।

ਉਹਨਾਂ ਨੇ ਕਿਹਾ ਕਿ ਵਿੱਤ ਮੰਤਰੀ ਚੀਮਾ ਨੇ ਬਜਟ ਪੇਪਰ ਲੈੱਸ ਪੇਸ਼ ਕੀਤਾ ਪਰ ਬਜਟ ਦੀ ਮਸ਼ਹੂਰੀ ਲਈ ਕਰੋੜਾਂ ਰੁਪਏ ਖਰਚ ਦਿੱਤੇ। ਉਹਨਾਂ ਕਿਹਾ ਕਿ ਮੇਰੇ ਕੇਸ ਵਿੱਚ ਸਰਕਾਰ ਸੁਪਰੀਮ ਕੋਰਟ ਦਾ ਵਕੀਲ ਲੈ ਕੇ ਆਉਂਦੀ ਸੀ ਜਿਸ ਤੇ ਸਰਕਾਰ ਲੱਖਾਂ ਰੁਪਏ ਖਰਚ ਕਰਦੀ ਸੀ। ਉਹਨਾਂ ਕਿਹਾ ਕਿ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲੋਕਾਂ ਦੇ ਰੁਪਇਆ ਨੂੰ ਨਜਾਇਜ਼ ਢੰਗ ਨਾਲ ਨਾ ਉਡਾਇਆ ਜਾਵੇ।

Leave a Reply

Your email address will not be published.