News

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਪੰਜਾਬ ਵਿੱਚ ਗਰਮੀ ਦਾ ਮੌਸਮ ਆਉਂਦਿਆਂ ਹੀ ਬਿਜਲੀ ਦੇ ਕੱਟ ਵੀ ਲੱਗਣੇ ਸ਼ੁਰੂ ਹੋ ਗਏ ਹਨ। ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਕਿਸਾਨ ਬਿਜਲੀ ਕੱਟਾਂ ਖਿਲਾਫ਼ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਕਿ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੱਲ੍ਹ ਰੋਸ ਮੁਜ਼ਾਹਰਾ ਹੋਵੇਗਾ।

farmers to surround Punjab Powercom minister against the electricity Cuts

ਦੱਸ ਦਈਏ ਕਿ ਪਿਛਲੇ ਇੱਕ ਹਫ਼ਤੇ ਤੋਂ ਰੋਜ਼ਾਨਾ ਅੰਮ੍ਰਿਤਸਰ ਸ਼ਹਿਰ ਤੇ ਜਿਲ੍ਹੇ ਵਿੱਚ ਵੱਡੇ-ਵੱਡੇ ਬਿਜਲੀ ਕੱਟ ਲੱਗ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਸੀ।

ਦੱਸ ਦਈਏ ਕਿ ਰੋਪੜ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀਆਂ 2-2 ਯੂਨਿਟ ਬੰਦ ਹੋ ਗਈਆਂ ਹਨ। ਗੋਇੰਦਵਾਲ ਸਾਹਿਬ ਪਾਵਰ ਪਲਾਂਟ ਦੀ ਇੱਕ ਯੂਨਿਟ ਬੰਦ ਹੋ ਗਈ ਹੈ। ਪੰਜਾਬ ਵਿੱਚ ਬਿਜਲੀ ਦੀ 7300 ਮੈਗਾਵਾਟ ਬਿਜਲੀ ਦੀ ਮੰਗ ਹੈ ਤੇ ਉਤਪਾਦਨ 4000 ਮੈਗਾਵਾਟ ਹੋ ਰਿਹਾ।

ਪਾਵਰਕੌਮ ਨੇ ਬਾਹਰੋਂ ਖਰੀਦੀ 3000 ਮੈਗਾਵਾਟ ਬਿਜਲੀ ਖਰੀਦੀ ਹੈ। 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਜਾ ਰਹੀ ਹੈ। ਨਤੀਜੇ ਵਜੋਂ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਸ਼ੇਸ਼ ਤੌਰ ਤੇ ਪੇਂਡੂ ਖੇਤਰਾਂ ਵਿੱਚ ਅਣ-ਅਧਾਰਿਤ ਬਿਜਲੀ ਕੱਟਾਂ ਦਾ ਸਹਾਰਾ ਲੈ ਰਹੀ ਹੈ।

Click to comment

Leave a Reply

Your email address will not be published.

Most Popular

To Top