News

ਬਿਜਲੀ ਬਿੱਲਾਂ ਦਾ 120 ਕਰੋੜ ਰੁਪਏ ਦੱਬੀ ਬੈਠੇ ਡਿਫਾਲਟਰਾਂ ’ਤੇ ਸੀਐਮ ਮਾਨ ਦਾ ਐਕਸ਼ਨ

120 ਕਰੋੜ ਦੇ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਐਕਸ਼ਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਵਿੱਚ 900 ਡਿਫਾਲਟਰ ਬਿਜਲੀ ਬਿੱਲਾਂ ਦਾ 120 ਕਰੋੜ ਰੁਪਏ ਦੱਬੀ ਬੈਠੇ ਹਨ। ਸਰਕਾਰੀ ਸੂਤਰਾਂ ਮੁਤਾਬਕ ਪਾਵਰਕੌਮ ਨੇ ਪੰਜ ਲੱਖ ਤੋਂ ਵੱਧ ਰਕਮ ਦੇ ਡਿਫਾਲਟਰਾਂ ਦਾ ਅੰਕੜਾ ਕੱਢਿਆ ਹੈ। ਇਸ ਮੁਤਾਬਕ ਸੂਬੇ ਵਿੱਚ 900 ਡਿਫਾਲਟਰਾਂ ਵੱਲ ਪ੍ਰਤੀ ਕੁਨੈਕਸ਼ਨ ਪੰਜ ਲੱਖ ਤੋਂ ਵੱਧ ਬਿਜਲੀ ਬਿੱਲਾਂ ਦਾ ਬਕਾਇਆ ਖੜ੍ਹਾ ਹੈ।

SGPC asks Punjab CM Bhagwant Mann to apologise for visiting Gurudwara in  drunk state

ਇਹ ਵੀ ਪਤਾ ਲੱਗਿਆ ਹੈ ਕਿ ਪੰਜਾਬ ਵਿੱਚ ਦਰਜਨ ਡਿਫਾਲਟਰ ਅਜਿਹੇ ਵੀ ਹਨ ਜਿਹਨਾਂ ਵੱਲ ਪ੍ਰਤੀ ਕੁਨੈਕਸ਼ਨ ਇੱਕ ਕਰੋੜ ਤੋਂ ਵੱਧ ਰਾਸ਼ੀ ਬਕਾਇਆ ਖੜ੍ਹੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹਨਾਂ ਡਿਫਾਲਟਰਾਂ ਦੀ ਸ਼ਨਾਖਤ ਕਰਨ ਵਾਸਤੇ ਹਦਾਇਤ ਕੀਤੀ ਹੈ। ਪਾਵਰਕੌਮ ਨੇ ਲੰਘੇ ਦਿਨਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 499 ਵੱਡੇ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਸਨ ਜਿਹਨਾਂ ਵੱਲ 52 ਕਰੋੜ ਰੁਪਏ ਦੀ ਰਾਸ਼ੀ ਫਸੀ ਹੋਈ ਸੀ। ਸਰਹੱਦੀ ਜ਼ੋਨ ਵਿੱਚ ਸਭ ਤੋਂ ਵੱਧ 165 ਕੁਨੈਕਸ਼ਨ ਕੱਟੇ ਗਏ ਹਨ।

ਇਸ ਮੁਹਿੰਮ ਦੇ ਜ਼ਰੀਏ ਪਾਵਰਕੌਮ ਨੇ 132 ਵੱਡੇ ਡਿਫਾਲਟਰਾਂ ਤੋਂ 8.25 ਕਰੋੜ ਦੀ ਰਕਮ ਵਸੂਲ ਵੀ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ ਪਾਵਰਕੌਮ ਦੇ ਹਰ ਕੈਟਾਗਰੀ ਦੇ ਕੁੱਲ ਖਪਤਕਾਰ ਕਰੀਬ 94 ਲੱਖ ਬਣਦੇ ਹਨ ਜਿਹਨਾਂ ਵਿਚੋਂ ਇਸ ਵੇਲੇ 36.05 ਲੱਖ ਖਪਤਕਾਰ ਡਿਫਾਲਟਰ ਹਨ।

ਘਰੇਲੂ ਬਿਜਲੀ ਦੇ ਕੁੱਲ ਖਪਤਕਾਰਾਂ ਦਾ ਅੰਕੜਾ 73.80 ਲੱਖ ਹੈ ਜਿਹਨਾਂ ਵਿੱਚੋਂ 31.05 ਲੱਖ ਖਪਤਕਾਰ ਡਿਫਾਲਟਰ ਹਨ ਜੋ ਕਰੀਬ 42 ਫ਼ੀਸਦੀ ਬਣਦੇ ਹਨ। ਬਾਕੀਆਂ ਵਿੱਚ 300 ਯੂਨਿਟ ਮੁਆਫ਼ੀ ਵਾਲੇ ਵੀ ਆ ਜਾਂਦੇ ਹਨ। ਘਰੇਲੂ ਬਿਜਲੀ ਦੇ ਖਪਤਕਾਰਾਂ ਵੱਲ 1860 ਕਰੋੜ ਦੀ ਰਕਮ ਬਕਾਇਆ ਖੜ੍ਹੀ ਹੈ।

Click to comment

Leave a Reply

Your email address will not be published.

Most Popular

To Top