ਬੀਐਸਐਫ ਨੇ ਅਜਨਾਲਾ ਸੈਕਟਰ ‘ਚ ਪਾਕਿਸਤਾਨੀ ਘੁਸਪੈਠੀਆ ਨੂੰ ਕੀਤਾ ਢੇਰ, ਸਰਚ ਆਪਰੇਸ਼ਨ ਜਾਰੀ

ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ਵਿੱਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਹੈ। ਬੀਐਸਐਫ ਨੇ ਸਰਹੱਦ ਤੇ ਰਾਤ ਨੂੰ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਿਆ ਹੈ। ਉਸ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ।
ਬੀਐਸਐਫ ਵੱਲੋਂ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਮਦਾਸ ਇਲਾਕੇ ‘ਚ ਬੀਓਪੀ ਛੰਨਾ ਨੇੜੇ ਬੀਐਸਐਫ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐਸਐਫ ਵੱਲੋਂ ਇਲਾਕੇ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਇਸ ਦੀ ਪੁਸ਼ਟੀ ਕੀਤੀ ਹੈ।