ਬੀਬਾ ਬਦਲ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਦਿੱਤੀ ਸਲਾਹ, ਕਿਹਾ, MSP ਕਮੇਟੀ ਦਾ ਨਵੇਂ ਸਿਰੇ ਤੋਂ ਹੋਵੇ ਪੁਨਰਗਠਨ

 ਬੀਬਾ ਬਦਲ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਦਿੱਤੀ ਸਲਾਹ, ਕਿਹਾ, MSP ਕਮੇਟੀ ਦਾ ਨਵੇਂ ਸਿਰੇ ਤੋਂ ਹੋਵੇ ਪੁਨਰਗਠਨ

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਕਿਹਾ ਕਿ ਉਹ ਐਮਐਸਪੀ ਕਮੇਟੀ  ਦੇ ਗਠਨ ਬਾਰੇ ਗਜ਼ਟ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2021 ‘ਚ 3 ਖੇਤੀ ਕਾਨੂੰਨ ਰੱਦ ਕਰਨ ਵੇਲੇ ਕੀਤੇ ਵਾਅਦੇ ਮੁਤਾਬਕ ਨਵੇਂ ਸਿਰੇ ਤੋਂ ਕਮੇਟੀ ਦਾ ਗਠਨ ਕੀਤਾ ਜਾਵੇ।

MSP no panacea - The Statesman

ਉਨ੍ਹਾਂ ਵੱਲੋਂ ਸੰਸਦ ਵਿੱਚ ਮਾਮਲਾ ਚੁੱਕਣ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਐੱਮਐੱਸਪੀ ਕਮੇਟੀ ਦੇ ਮੈਂਬਰਾਂ ਬਾਰੇ ਸਰਕਾਰ ਦਾ ਗਜ਼ਟ ਵਿਖਾਉਣ ਬਾਰੇ ਪ੍ਰਤੀਕਰਮ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮੇਟੀ ਨੂੰ ਇਸ ਦੇ ਮੌਜੂਦਾ ਸਰੂਪ ‘ਚ ਰੱਦ ਕਰਦਾ ਹੈ ਤੇ ਇਹ ਕਿਸਾਨਾਂ ਨੂੰ ਵੀ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਿਰਪੱਖ ਕਮੇਟੀ ਦੀ ਜ਼ਰੂਰਤ ਹੈ, ਜੋ 9 ਦਸੰਬਰ 2021 ਨੂੰ ਕਿਸਾਨ ਅੰਦੋਲਨ ਦੇ ਪ੍ਰਤੀਨਿਧੀਆਂ ਨਾਲ ਪ੍ਰਧਾਨ ਮੰਤਰੀ ਵੱਲੋਂ ਕੀਤੇ ਵਾਅਦੇ ਦੀ ਭਾਵਨਾ ਅਨੁਸਾਰ ਹੋਵੇ।

ਦੇਸ਼ ਭਰ ਦੇ ਕਿਸਾਨ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਕ‌ਿਸਾਨਾਂ ਅਤੇ ਮਾਹਿਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੀ, ਜਿਨ੍ਹਾਂ ਨੇ ਕਿਸਾਨੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਵਿੱਚ ਕੇਂਦਰ ਸਰਕਾਰ ਦੇ ਪ੍ਰਤੀਨਿਧੀ ਹੀ ਸ਼ਾਮਲ ਹਨ ਅਤੇ ਇਸ ਦਾ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਲਗਾਇਆ ਗਿਆ ਹੈ, ਜੋ 3 ਖੇਤੀ ਕਾਨੂੰਨ ਘੜਨ ਵਾਲਾ ਸੀ। ਇਸ ਵਿੱਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਤੇ ਕਈ ਹੋਰ ਮੈਂਬਰ ਸ਼ਾਮਲ ਹਨ, ਜਿਨ੍ਹਾਂ ਨੇ ਖੇਤੀ ਕਾਨੂੰਨਾਂ ਦੀ ਡੱਟ ਕੇ ਹਮਾਇਤ ਕੀਤੀ ਸੀ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਐੱਮਐੱਸਪੀ ਕਮੇਟੀ ਸਿਰਫ ਨਾਂ ਦੀ ਹੈ।

Leave a Reply

Your email address will not be published. Required fields are marked *