Punjab

ਬੀਬਾ ਹਰਸਿਮਰਤ ਕੌਰ ਬਾਦਲ ਲੰਬੀ ਤੋਂ ਕਿਸਾਨ ਮਾਰਚ ਲਈ ਰਵਾਨਾ

ਪੰਜਾਬ ਵਿੱਚ ਅੱਜ ਤੋਂ ਅਣਮਿੱਥੇ ਸਮੇਂ ਲਈ ਕਿਸਾਨ ਅੰਦੋਲਨ ਸ਼ੁਰੂ ਹੋ ਗਿਆ ਹੈ, ਭਾਵੇਂਕਿ ਇਹ ਅੰਦੋਲਨ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਰ ਹੁਣ ਕਿਸਾਨਾਂ ਨੇ ਪੱਕੇ ਤੌਰ ਤੇ ਅਣਮਿੱਥੇ ਸਮੇਂ ਲਈ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਉੱਧਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਕਾਫ਼ਲਾ ਵੀ ਮੋਰਚੇ ਲਈ ਨਿਕਲ ਚੁੱਕਾ ਹੈ।

ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਲੰਬੀ ਹਲਕੇ ਦੇ ਅਕਾਲੀ ਵਰਕਰ ਵੀ ਸਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਲਈ ਸੰਘਰਸ਼ ਕਰਨਾ ਹੈ, ਇਸ ਲਈ ਤਕੜੇ ਹੋ ਕੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਚੱਲੀਏ।

ਕਿਸਾਨਾਂ ਦੇ ਹੱਕਾਂ ਲਈ ਕਾਂਗਰਸ ਵੀ ਆਵੇਗੀ ਹੁਣ ਸੜਕਾਂ ’ਤੇ, ਹੋਣਗੇ ਰੋਡ ਸ਼ੋਅ

ਦਸ ਦਈਏ ਪਿੰਡ ਬਾਦਲ ਤੋਂ ਇਹ ਕਾਫ਼ਲਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਪਹੁੰਚੇਗਾ, ਜਿੱਥੇ ਨਤਮਸਤਕ ਹੋਣ ਉਪਰੰਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਣਗੇ।

ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੋਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। ਉੱਥੇ ਹੀ ਰਾਜਨੀਤਿਕ ਪਾਰਟੀਆਂ ਦੇ ਕਾਫ਼ਲਿਆਂ ਨੂੰ ਲੈ ਕੇ ਕਿਸਾਨ ਆਗੂ ਬਿਲਕੁੱਲ ਵੀ ਖੁਸ਼ ਨਜ਼ਰ ਨਹੀਂ ਆ ਰਹੇ।

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਅੱਜ ਦੇ ਅੰਦੋਲਨ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦੇ ਧਰਨਿਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ, ਉਨਾਂ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨਾਲ ਅਨੇਕਾਂ ਵਧੀਕੀਆਂ ਹੋਈਆਂ, ਪਰ ਫਿਰ ਵੀ ਉਨ੍ਹਾਂ ਪੰਜਾਬ ਦੀ ਕਥਿਤ ਵਿਰੋਧੀ ਭਾਜਪਾ ਦਾ ਹੱਥ ਫੜੀ ਰੱਖਿਆ, ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਮਿਲ ਕੇ ਕਿਸਾਨ ਮੋਰਚੇ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੈ।

Click to comment

Leave a Reply

Your email address will not be published. Required fields are marked *

Most Popular

To Top