ਬੀਬੀ ਜਗੀਰ ਕੌਰ ਕੋਲ ਅਪਣਾ ਪੱਖ ਰੱਖਣ ਦਾ ਅੱਜ ਆਖ਼ਰੀ ਮੌਕਾ, ਬੀਬੀ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ

 ਬੀਬੀ ਜਗੀਰ ਕੌਰ ਕੋਲ ਅਪਣਾ ਪੱਖ ਰੱਖਣ ਦਾ ਅੱਜ ਆਖ਼ਰੀ ਮੌਕਾ, ਬੀਬੀ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਚਲਦੇ ਆ ਰਹੇ ਰੇੜਕੇ ਨੂੰ ਲੈ ਕੇ ਬੀਬੀ ਜਗੀਰ ਕੌਰ ਕੋਲ ਅਪਣਾ ਪੱਖ ਰੱਖਣ ਦਾ ਅੱਜ ਆਖ਼ਰੀ ਮੌਕਾ ਹੈ। ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੋਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਅੱਜ ਦੁਪਹਿਰ 12 ਵਜੇ ਤੱਕ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦਾ ਆਖ਼ਰੀ ਮੌਕਾ ਦਿੱਤਾ ਹੈ।

Bibi Jagir Kaur won't budge, questions suspension

ਉੱਧਰ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਸਟੈਂਡ ਉੱਪਰ ਕਾਇਮ ਹਨ ਤੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਬੁਲਾਏ ਜਾਣ ‘ਤੇ ਉਹ ਅੱਜ ਪਾਰਟੀ ਦਫਤਰ ਵਿੱਚ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਗੇ। ਹੁਣ ਬੀਬੀ ਜਗੀਰ ਕੌਰ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਤੈਅ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ ਜਾ ਸਕਦਾ ਹੈ।

 

Leave a Reply

Your email address will not be published.