ਬੀਬੀ ਜਗੀਰ ਕੌਰ ਨੂੰ ਲੈ ਕੇ ਡਾ. ਦਲਜੀਤ ਚੀਮਾ ਨੇ ਦਿੱਤਾ ਵੱਡਾ ਬਿਆਨ, ਬੀਬੀ ਰੱਖਣ ਆਪਣਾ ਤਰਕ

 ਬੀਬੀ ਜਗੀਰ ਕੌਰ ਨੂੰ ਲੈ ਕੇ ਡਾ. ਦਲਜੀਤ ਚੀਮਾ ਨੇ ਦਿੱਤਾ ਵੱਡਾ ਬਿਆਨ, ਬੀਬੀ ਰੱਖਣ ਆਪਣਾ ਤਰਕ

ਬੀਬੀ ਜਗੀਰ ਕੌਰ ਨੇ ਪਾਰਟੀ ਦੇ ਉਲਟ ਜਾ ਕੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਦਾ ਅਸੀਂ ਹਮੇਸ਼ਾ ਸਤਿਕਾਰ ਕਰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਬੀਬੀ ਬਹੁਤ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਸਨ ਪਰ ਹੁਣ ਉਨ੍ਹਾਂ ਨੂੰ ਪਾਰਟੀ ਨਾਲ ਆਉਣਾ ਚਾਹੀਦਾ ਸੀ।

ਚੀਮਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਵਿਰੋਧੀ ਸਾਜ਼ਿਸ਼ਾਂ ਰਚ ਰਹੇ ਹਨ ਪਰ ਅਜਿਹੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਦੀ ਹੋਂਦ ਨੂੰ ਕਾਇਮ ਰੱਖਣ ਲਈ ਪਾਰਟੀ ਦੇ ਨਾਲ ਰਹਿਣਾ ਲਾਜ਼ਮੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜਿੱਦ ਨਾਲ ਕੋਈ ਗੱਲ ਨਹੀਂ ਮਨਾਈ ਜਾ ਸਕਦੀ ਸੀ।

ਉਨ੍ਹਾਂ ਦਾ ਕਹਿਣਾ ਹੈ ਕਿ ਬੀਬੀ ਨੂੰ ਆਪਣਾ ਤਰਕ ਰੱਖਣਾ ਚਾਹੀਦਾ ਸੀ ਫਿਰ ਹੀ ਕੋਈ ਹੱਲ ਕੱਢਿਆ ਜਾਣਾ ਸੀ। ਚੀਮਾ ਦਾ ਕਹਿਣਾ ਹੈ ਕਿ ਹਰਿਆਣੇ ਦੀ ਸ਼੍ਰੋਮਣੀ ਕਮੇਟੀ ਨੂੰ ਤੋੜਿਆ ਗਿਆ ਇਹ ਬੜਾ ਮੰਦਭਾਗਾ ਸੀ।

 

Leave a Reply

Your email address will not be published.