News

ਬੀਬੀ ਜਗੀਰ ਕੌਰ ਨੇ ਅੰਮ੍ਰਿਤਧਾਰੀ ਨੌਜਵਾਨਾਂ ਦੇ ਕਕਾਰ ਉਤਾਰਨ ਦੀ ਕੀਤੀ ਨਿੰਦਾ

ਫਿਰੋਜ਼ਪੁਰ ‘ਚ ਫੌਜ ਦੀ ਭਰਤੀ ਦੇਖਣ ਗਏ ਸਿੱਖ ਨੌਜਵਾਨ ਵੱਲੋਂ ਇੱਕ ਵੀਡੀਓ ਬਣਾਈ ਗਈ ਸੀ। ਇਸ ਵਿੱਚ ਨੌਜਵਾਨ ਵੱਲੋਂ ਕਿਹਾ ਜਾ ਰਿਹਾ ਸੀ ਕਿ ਭਰਤੀ ਸਮੇਂ ਆਰਮੀ ਵੱਲੋਂ ਸਿੱਖ ਨੌਜਵਾਨਾਂ ਦੇ ਪਾਏ ਹੋਏ ਸ੍ਰੀ ਸਾਹਿਬ ਲਹਾ ਦਿੱਤੇ ਗਏ ਹਨ ਅਤੇ ਨੌਜਵਾਨ ਵੱਲੋਂ ਇੱਕ ਮੇਜ਼ ‘ਤੇ ਪਏ ਸ੍ਰੀ ਸਾਹਿਬ ਵੀ ਦਿਖਾਏ ਗਏ ਸਨ।

ਉਸ ਵੱਲੋਂ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਹਨਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਸਿੱਖ ਨੌਜਵਾਨ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨਾ ਘਿਨਾਉਣੀ ਹਰਕਤ ਹੈ।

ਬੀਬੀ ਜਗੀਰ ਕੌਰ ਨੇ ਅੱਗੇ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਅਪਣੇ-ਅਪਣੇ ਧਰਮ ਮੁਤਾਬਕ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿੱਚ ਭਰਤੀ ਸਮੇਂ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਉਹਨਾਂ ਕਿਹਾ ਕਿ ਦੇਸ਼ ਦੀ ਫ਼ੌਜ ਅੰਦਰ ਬਹੁਤ ਸਾਰੇ ਅੰਮ੍ਰਿਤਧਾਰੀ ਨੌਜਵਾਨ ਅਪਣੀਆਂ ਸੇਵਾਵਾਂ ਨਿਭਾਅ ਰਹੇ ਹਨ।  ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਸਬੰਧਤ ਅਫ਼ਸਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅੱਗੇ ਤੋਂ ਫ਼ੌਜੀ ਅਫ਼ਸਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਜਿਨ੍ਹਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇ।  

Click to comment

Leave a Reply

Your email address will not be published. Required fields are marked *

Most Popular

To Top