ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

 ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਥ ਨੂੰ ਲੈ ਕੇ ਵੱਡੀਆਂ ਗੱਲਾਂ ਕਹੀਆਂ ਹਨ। ਉਹਨਾਂ ਕਿਹਾ ਕਿ ਪੰਥ ਦੇ ਕਈ ਅਜਿਹੇ ਮੁੱਦੇ ਹਨ ਜਿਹਨਾਂ ਤੇ ਅੱਜ ਤੱਕ ਕੋਈ ਚਰਚਾ ਨਹੀਂ ਹੋਈ। ਇਸ ਲਈ ਪੰਥ ਦੇ ਕੰਮਾਂ ਨੂੰ ਪੂਰੀ ਲਗਨ ਨਾਲ ਪੂਰਾ ਕਰਨ ਲਈ ਮੈਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਉਹਨਾਂ ਨੇ ਪੰਥ ਦੇ ਰੁਕੇ ਕੰਮਾਂ ਨੂੰ ਚੋਣ ਮੈਨੀਫੈਸਟੋ ਰਾਹੀਂ ਪੂਰਾ ਕਰਨ ਦਾ ਬਿਓਰਾ ਵੀ ਮੀਡੀਆ ਸਾਹਮਣੇ ਪੇਸ਼ ਕੀਤਾ।

May be an image of 4 people, people sitting and people standing

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਦਾ ਟੀਚਾ ਹੈ ਕਿ ਉਹ ਇੱਕ ਅਜਿਹਾ ਪਲੇਟਫਾਰਮ ਤਿਆਰ ਕਰ ਸਕਣ, ਜਿਸ ਨਾਲ ਪੰਥ ਦੇ ਕੰਮ ਜੋ ਕਿ ਸਾਲਾਂ ਤੋਂ ਰੁਕੇ ਪਏ ਹਨ, ਉਹਨਾਂ ਨੂੰ ਪੂਰਾ ਕਰਨ ਲਈ ਇੱਕ ਸਾਂਝਾ ਮਾਹੌਲ ਬਣ ਸਕੇ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਰਿਆਦਾ ’ਤੇ ਪਹਿਰਾ ਦੇਣਾ ਹੈ ਤਾਂ ਪੰਥ ਨੂੰ ਦੋਫਾੜ ਕਰਨ ਵਾਲੀਆਂ ਤਾਕਤਾਂ ਨੂੰ ਮੂੰਹਤੋੜ ਜਵਾਬ ਦੇਣਾ ਹੋਵੇਗਾ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਇਸ ਦੇ ਜੱਥੇਦਾਰ ਸਾਹਿਬ ਦੀ ਪਦਵੀ ਦੀ ਸਰਬਉੱਚਤਾ ਨੂੰ ਉਸ ਸਮੇਂ ਤੱਕ ਕਾਇਮ ਨਹੀਂ ਕੀਤਾ ਜਾ ਸਕਦਾ, ਜਦੋਂ ਤੱਕ ਇਸ ਦੇ ਜੱਥੇਦਾਰ ਦੀ ਪਦਵੀ ਦੀ ਨਿਯੁਕਤੀ, ਸੇਵਾ ਨਿਯਮ ਅਤੇ ਹਟਾਉਣ ਬਾਰੇ ਪੱਕੇ ਨਿਯਮ ਨਹੀਂ ਬਣਦੇ।

ਇਸ ਸਬੰਧੀ ਕਈ ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਵੀ ਦਿੱਤੇ ਗਏ ਹਨ ਪਰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਵੀ ਦਿੱਤੇ ਗਏ ਹਨ ਪਰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਖ਼ਾਸ ਕਦਮ ਨਹੀਂ ਚੁੱਕਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਸਿੱਖ ਜਗਤ ’ਚ ਲਾਗੂ ਕਰਵਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਹਿਲਾ ਫਰਜ਼ ਹੈ ਪਰ ਅਫ਼ਸੋਸ ਕਿ ਸ਼੍ਰੋਮਣੀ ਕਮੇਟੀ ਖੁਦ ਇਹ ਹੁਕਮ ਨਾ ਮੰਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਬਉੱਚਤਾ ਵਿਚ ਸੰਨ੍ਹ ਲਾ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ’ਚ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਦਾਇਰਾ ਸਿਮਟ ਗਿਆ ਹੈ ਪਰ ਮੇਰੀ ਇਹ ਕੋਸ਼ਿਸ਼ ਰਹੇਗੀ ਕਿ ਕਮੇਟੀ ਨੂੰ ਅਸਲ ’ਚ ਸਮੁੱਚੇ ਪੰਥ ਦੀ ਸਰਬਉੱਚ ਜਥੇਬੰਦੀ ਬਣਾਇਆ ਜਾ ਸਕੇ, ਤਾਂ ਕਿ ਵਿਦੇਸ਼ਾਂ ਅਤੇ ਹੋਰ ਸੂਬਿਆਂ ’ਚ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਕਰ ਕੇ ਕਮੇਟੀ ਦੇ ਨਾਲ ਲਿਆਂਦਾ ਜਾਵੇ। ਇਸ ਕੰਮ ਲਈ ਡਿਜੀਟਲ ਸਾਧਨਾਂ ਦੀ ਵੀ ਵਰਤੋਂ ਕੀਤੀ ਜਾਵੇਗੀ।

Leave a Reply

Your email address will not be published.