News

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ’ਚ ਵੱਡੇ ਫੇਰਬਦਲ ਦੀ ਤਿਆਰੀ ਦੇ ਹੁਕਮ ਜਾਰੀ

ਹਾਲ ਹੀ ਵਿੱਚ ਐਸਜੀਪੀਸੀ ਦੇ ਪ੍ਰਧਾਨ ਬਣੇ ਬੀਬੀ ਜਗੀਰ ਕੌਰ ਵੱਡੇ ਫ਼ੈਸਲੇ ਲੈਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੀ ਤੀਜੀ ਵਾਰ ਕਮਾਨ ਸੰਭਾਲਣ ਮਗਰੋਂ ਉਹਨਾਂ ਸਾਹਮਣੇ ਵੱਡੀਆਂ ਚੁਣੌਤੀਆਂ ਤੇ ਜ਼ਿੰਮੇਵਾਰੀਆਂ ਹਨ ਜਿਸ ਲਈ ਸਭ ਤੋਂ ਪਹਿਲਾਂ ਉਹ ਪ੍ਰਸ਼ਾਸਕੀ ਫੇਰਬਦਲ ਕਰਨ ਜਾ ਰਹੇ ਹਨ।

ਇਸ ਦੀ ਪੁਸ਼ਟੀ ਖੁਦ ਬੀਬੀ ਜਗੀਰ ਕੌਰ ਨੇ ਕੀਤੀ ਹੈ। ਬੀਬੀ ਜਗੀਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਗੁਰਦੁਆਰਿਆਂ ਤੇ ਹੋਰ ਵਿੱਦਿਅਕ ਤੇ ਧਾਰਮਿਕ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਨੂੰ ਡੂੰਘਾਈ ਨਾਲ ਘੋਖਿਆ ਜਾ ਰਿਹਾ ਹੈ।

ਇਸ ਮਗਰੋਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਹਨਾਂ ਦੇ ਆਧਾਰ ਤੇ ਸਮੁੱਚੇ ਪ੍ਰਬੰਧ ਨੂੰ ਹੋਰ ਵੀ ਗਤੀਸ਼ੀਲ, ਉਸਾਰੂ ਤੇ ਸਾਰਥਕ ਢੰਗ ਨਾਲ ਸਮੇਂ ਦਾ ਹਾਣੀ ਬਣਾਉਣ ਲਈ ਤਬਦੀਲੀਆਂ ਤੇ ਤਾਇਨਾਤੀਆਂ ਬਹੁਤ ਜਲਦੀ ਹੀ ਕੀਤੀਆਂ ਜਾਣਗੀਆਂ।

ਦਰਅਸਲ ਬੀਬੀ ਜਗੀਰ ਕੌਰ ਸਾਹਮਣੇ ਸ਼੍ਰੋਮਣੀ ਕਮੇਟੀ ਦੀ ਸਾਖ ‘ਚ ਸੁਧਾਰ ਲਿਆਉਣਾ ਵੱਡੀ ਚੁਣੌਤੀ ਹੈ। ਇਸ ਤਹਿਤ ਨੇੜ ਭਵਿੱਖ ‘ਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਅੰਦਰ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਵੀਰਵਾਰ ਨੂੰ ਗੁਰਦੁਆਰਿਆਂ ਦੇ ਮੈਨੇਜਰਾਂ ਦੀ ਬੈਠਕ ਸੱਦੀ ਗਈ ਹੈ।

Click to comment

Leave a Reply

Your email address will not be published.

Most Popular

To Top