Punjab

ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੀਆਂ ਤਰੀਫ਼ਾਂ ਦੇ ਬੰਨ੍ਹੇ ਪੁਲ

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਆਗੂਆਂ ਵੱਲੋਂ ਬਿਆਨ ਸਾਹਮਣੇ ਆ ਰਹੇ ਹਨ ਉੱਥੇ ਹੀ ਹੁਣ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਪਿੱਛੇ ਨਹੀਂ ਹਨ। ਉਹਨਾਂ ਨੇ ਕਿਹਾ ਕਿ ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ ‘ਚ ਕਿਸਾਨਾਂ ਦੇ ਹੱਕਾਂ ਦੀ ਪੈਰਵੀ ਕਰਦਿਆਂ ਖ਼ੇਤੀ ਆਰਡੀਨੈਂਸ ਦਾ ਵਿਰੋਧ ਕਰਕੇ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਲੀਹਾਂ ‘ਤੇ ਚੱਲਦੇ ਹੋਏ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਅੱਗੇ ਵਧਾਇਆ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਅਤੇ ਆਪ ਨੂੰ ਨਿਸ਼ਾਨੇ ਤੇ ਲੈਂਦਿਆਂ ਆਖਿਆ ਕਿ ਇਹ ਦੋਵੇਂ ਪਾਰਟੀਆਂ ਦੇ ਐਮਪੀ ਤਾਂ ਪਾਰਲੀਮੈਂਟ ਵਿਚੋਂ ਵਾਕਆਊਟ ਕਰ ਕੇ ਆ ਗਏ ਹਨ ਪਰ ਇਹਨਾਂ ਨੇ ਆਰਡੀਨੈਂਸਾਂ ਖਿਲਾਫ ਵੋਟ ਨਹੀਂ ਪਾਈ ਸਗੋਂ 2017 ਵਿੱਚ ਵੀ ਕਾਂਗਰਸ ਨੇ ਖੇਤੀ ਆਰਡੀਨੈਂਸਾਂ ਦੇ ਸਬੰਧ ਵਿੱਚ ਸਹਿਮਤੀ ਜਤਾਈ ਸੀ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਇਕ-ਇਕ ਸਰੂਪ ਦਾ ਦੇਵੇ ਹਿਸਾਬ: ਧਿਆਨ ਸਿੰਘ ਮੰਡ

ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੋਹਲੇ ਗਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਾਨਾਮੱਤਾ ਇਤਿਹਾਸ ਹੈ ਭਾਵੇਂ ਉਹ ਕੁਰਬਾਨੀਆਂ ਦੇ ਪੱਖ ਤੋਂ, ਸੇਵਾ ਦੇ ਪੱਖ ਤੋਂ ਜਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਪੱਖ ਤੋਂ ਹੋਵੇ। ਦੇਸ਼ ਵਿੱਚ ਜਦੋਂ ਕੋਈ ਸਮੱਸਿਆ ਆਈ ਹੈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੋਹਰੀ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹਰ ਵਰਗ ਦੀ ਮਦਦ ਕੀਤੀ ਹੈ।  

Click to comment

Leave a Reply

Your email address will not be published. Required fields are marked *

Most Popular

To Top