News

ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤੇ ਹੋਰ ਅਹੁਦੇਦਾਰਾਂ ਦੀ ਅਗਲੇ ਇਕ ਸਾਲ ਦੀ ਮਿਆਦ ਲਈ ਚੋਣ ਕਰਵਾਈ ਗਈ ਹੈ। ਇਸ ਚੋਣ ਵਿੱਚ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਦਸ ਦਈਏ ਕਿ ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ।

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਹੈ। ਉਹ 1999 ਤੋਂ 2000 ਅਤੇ 2004 ਤੋਂ 2005 ਤੱਕ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸਜੀਪੀਸੀ ਦੇ ਸਾਰੇ ਮੈਂਬਰਾਂ ਨਾਲ ਬੈਠਕ ਕੀਤੀ ਸੀ।

ਇਸ ਦੌਰਾਨ ਸਾਰੇ ਮੈਂਬਰਾਂ ਨੇ ਪ੍ਰਧਾਨ ਅਹੁਦੇ ਦੇ ਲਈ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਦੇ ਦਿੱਤਾ ਸੀ। ਵਰਤਮਾਨ ਚੁਣੌਤੀਆਂ ਨੂੰ ਦੇਖਦੇ ਹੋਏ ਸੁਖਬੀਰ ਬਾਦਲ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਕਰਨਾ ਅਸਾਨ ਨਹੀਂ ਸੀ।

ਪ੍ਰਧਾਨਗੀ ਦੇ ਦਾਅਵੇਦਾਰਾਂ ‘ਚ ਸਾਬਕਾ ਵਿਧਾਇਕ ਸੰਤ ਬਲਬੀਰ ਸਿੰਘ ਦਾ ਨਾਂ ਵੀ ਚਰਚਾ ਸੀ। ਐੈੱਸ.ਜੀ.ਪੀ.ਸੀ. ਦੇ ਮੌਜੂਦਾਂ ਮਹਾ-ਸਕੱਤਰ ਹਰਜਿੰਦਰ ਸਿੰਘ ਧਾਮੀ ਦੇ ਨਾਮ ‘ਤੇ ਵੀ ਪ੍ਰਧਾਨਗੀ ਅਹੁਦੇ ਲਈ ਵਿਚਾਰ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਮਾਲਵਾ ਦੇ ਯੁਵਾ ਮੈਂਬਰ ਗੁਰਪ੍ਰੀਤ ਸਿੰਘ ਨੂੰ ਵੀ ਅਹਿਮ ਜ਼ਿੰਮੇਵਾਰੀ ਮਿਲਣ ਦੀ ਚਰਚਾ ਸੀ।

ਇਥੇ ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਦੇ ਦੋਸ਼ ‘ਚ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਬਰੀ ਕੀਤਾ ਜਾ ਚੁੱਕਾ ਹੈ। ਇਸ ਲਈ ਬੀਬੀ ਜਗੀਰ ਕੌਰ ਇਸ ਅਹੁਦੇ ਲਈ ਆਪਣੀ ਦਾਅਵੇਦਾਰੀ ਦੇ ਲਈ ਐੱਸ.ਜੀ.ਪੀ.ਸੀ. ਅੱਗੇ ਆਈ ਸੀ। 

Click to comment

Leave a Reply

Your email address will not be published. Required fields are marked *

Most Popular

To Top