News

ਬੀਬੀ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਲਾਏ ਵੱਡੇ ਇਲਜ਼ਾਮ, ਕੀਤੇ ਕਈ ਖੁਲਾਸੇ

ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਮੁੱਚੇ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਭਾਜਪਾ, ਅਕਾਲੀ ਦਲ ਦੇ ਗੁੱਟ ਅਤੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਸ਼ਹੀਦੀਆਂ ਤੇ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ, ਜਿਸ ਨੂੰ ਪੰਜਾਬ ਦੀ ਜਨਤਾ ਕਦੇ ਬਰਦਾਸ਼ਤ ਨਹੀਂ ਕਰੇਗੀ।”

Born tough: Rajinder Kaur Bhattal, the iron lady of Punjab politics -  Hindustan Times

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਪਲੈਨਿੰਗ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੇ ਗ੍ਰਹਿ ਵਿਖੇ ਵੱਖ-ਵੱਖ ਪਿੰਡਾਂ ਦੇ ਪਾਰਟੀ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਭੱਠਲ ਨੇ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ ਨੂੰ ਮੈਂ ਖੁਦ ਕਾਂਗਰਸ ਵਿੱਚ ਲੈ ਕੇ ਆਈ ਸੀ ਪਰ ਉਹਨਾਂ ਨੇ ਮੈਨੂੰ ਹਰ ਚੋਣਾਂ ਵਿੱਚ ਹਰਾਉਣ ਲਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਡੀਲ ਕੀਤੀ।

ਕੁਝ ਪਾਰਵਫੁੱਲ ਲੋਕਾਂ ਵੱਲੋਂ ਉਹਨਾਂ ਨੂੰ ਮਰਵਾਉਣ ਦੀ ਸਾਜਿਜ਼ ਵੀ ਰਚੀ ਗਈ, ਗੁਪਤ ਸੂਚਨਾ ਮਿਲਣ ਦੇ ਬਾਵਜੂਦ ਵੀ ਉਹਨਾਂ ਕਿਸੇ ਵੀ ਤਰ੍ਹਾਂ ਦੀ ਸਾਜਿਜ਼ ਜਾਂ ਧਮਕੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਲਕੇ ਤੇ ਪੰਜਾਬ ਦੇ ਲੋਕਾਂ ਦੀ ਰੱਖਿਆ ਕੀਤੀ ਅਤੇ ਆਪਣੇ ਪੁੱਤਰ ਨੂੰ ਕਾਲੀ ਵਰਦੀ ਪਹਿਨਾ ਕੇ ਅੱਤਵਾਦ ਵਿਰੁਧ ਲੜਾਈ ਪਰ ਹੁਣ ਕੈਪਟਨ, ਢੀਂਡਸਾ ਅਤੇ ਭਾਜਪਾ ਦੇ ਇਕੱਠੇ ਹੋਣ ਨਾਲ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ਅਤੇ ਇਹਨਾਂ ਦਾ ਪੰਜਾਬ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

ਬੀਬੀ ਭੱਠਲ ਨੇ ਪਰਮਿੰਦਰ ਢੀਂਡਸਾ ਨੂੰ ਆੜੇ ਹੱਥੀਂ ਲੈਂਦਿਆਂ ਕਿਹ ਕਿ, ਢੀਂਡਸਾਸ ਵੱਲੋਂ ਸੱਤਾ ਵਿੱਚ ਰਹਿੰਦਿਆਂ ਵੀ ਹਲਕੇ ਦਾ ਕੋਈ ਵਿਕਾਸ ਨਹੀਂ ਕਰਵਾਇਆ ਗਿਆ ਅਤੇ ਢੀਂਡਸਾ ਖਿਲਾਫ਼ ਹੁਣ 14 ਕਰੋੜ 68 ਲੱਖ ਰੁਪਏ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਜਾਵੇਗੀ।

Click to comment

Leave a Reply

Your email address will not be published.

Most Popular

To Top