ਬੁਢਲਾਡਾ ਵਿੱਚ ਵਾਪਰੀ ਵੱਡੀ ਘਟਨਾ, ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਝੜਪ

 ਬੁਢਲਾਡਾ ਵਿੱਚ ਵਾਪਰੀ ਵੱਡੀ ਘਟਨਾ, ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਝੜਪ

ਬੁਢਲਾਡਾ ਵਿਖੇ ਟਰੱਕ ਯੂਨੀਅਨ ਦੇ ਬੀਤੇ ਦਿਨੀਂ ਬਣਾਏ ਪ੍ਰਧਾਨ ਨੂੰ ਕੱਲ੍ਹ ਸ਼ਾਮ ਤੋਂ ਹੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਜਿਸ ਤੋਂ ਬਾਅਦ ਅੱਜ ਵਿਰੋਧੀ ਗੁੱਟ ਵੱਲੋਂ ਯੂਨੀਅਨ ਵਿੱਚ ਪਹੁੰਚ ਕੇ ਮੌਜੂਦਾ ਪ੍ਰਧਾਨ ਅਤੇ ਉਸ ਦੇ ਹਮਾਇਤੀਆਂ ਤੇ ਫਾਇਰਿੰਗ ਕਰਨ ਤੋਂ ਬਾਅਦ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਯੂਨੀਅਨ ਦੇ ਸਾਬਕਾ ਪ੍ਰਧਾਨ ਸਮੇਤ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ।

ਉੱਧਰ ਡੀਐਸਪੀ ਬੁਢਲਾਡਾ ਦੀ ਅਗਵਾਈ ਵਿੱਚ ਮੌਕੇ ਤੇ ਪਹੁੰਚੀ ਪੁਲਿਸ ਟੀਮ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਯੂਨੀਅਨ ਦੇ ਮੌਜੂਦਾ ਪ੍ਰਧਾਨ ਰਾਮਇੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ੍ਹ ਹੀ ਸਰਬ ਸੰਮਤੀ ਨਾਲ ਬਦਲਣ ਦਾ ਪ੍ਰਧਾਨ ਬਣਾਇਆ ਗਿਆ ਸੀ, ਉਸ ਨੂੰ ਵਿਰੋਧੀਆਂ ਵੱਲੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਉਹਨਾਂ ਦੱਸਿਆ ਕਿ ਅੱਜ ਵਿਰੋਧੀ ਗੁਟ ਵੱਲੋਂ ਟਰੱਕ ਯੂਨੀਅਨ ਵਿੱਚ ਪਹੁੰਚ ਕੇ ਪਹਿਲਾਂ ਫਾਇਰਿੰਗ ਕੀਤੀ ਗਈ ਅਤੇ ਫਿਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਹਨ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੁਢਲਾਡਾ ਦੇ ਡੀਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ ‘ਤੇ ਉਹ ਥਾਣਾ ਸਿਟੀ ਬੁਢਲਾਡਾ ਦੇ ਮੁਖੀ ਸਮੇਤ ਮੌਕੇ ‘ਤੇ ਪਹੁੰਚੇ ਹਨ।

Leave a Reply

Your email address will not be published.