ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਤੋਂ ਕੀਤੀ ਵੱਡੀ ਮੰਗ

 ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਤੋਂ ਕੀਤੀ ਵੱਡੀ ਮੰਗ

ਨਵਜੋਤ ਸਿੰਘ ਸਿੱਧੂ ਅੱਜ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਨਵਜੋਤ ਸਿੰਘ ਨੇ ਬੁਰਜ ਜਵਾਹਰ ਸਿੰਘ ਵਾਲਾ ਦੀ ਫੇਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਸੀ। ਇਸ ਬਾਰੇ ਕਿਸੇ ਨੂੰ ਵੀ ਭਨਕ ਤੱਕ ਨਹੀਂ ਸੀ ਕਿ ਨਵਜੋਤ ਸਿੱਧੂ ਅੱਜ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਨਤਮਸਤਕ ਹੋਣਗੇ।

ਮੰਦਭਾਗੀ ਗੱਲ ਇਹ ਹੈ ਕਿ ਇਸ ਗੁਰਦੁਆਰੇ ਵਿੱਚ ਬੇਅਦਬੀ ਦੀ ਪਹਿਲੀ ਘਟਨਾ ਵਾਪਰੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ। ਨਵਜੋਤ ਸਿੱਧੂ ਨੇ ਅਪਣੀ ਫੇਰੀ ਦੀ ਵੀਡੀਓ ਫੇਸਬੁੱਕ ਪੇਜ਼ ’ਤੇ ਸ਼ੇਅਰ ਵੀ ਕੀਤੀ। ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਉਪਰੰਤ ਸਿੱਧੂ ਨੇ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਅੱਜ ਉਹ ਵਿਸਾਖੀ ਮੌਕੇ ਬੇਅਦਬੀ ਦੀ ਸਾਜਿਜ਼ ਨੂੰ ਬੇਨਕਾਬ ਕਰਨ ਆਏ ਹਨ।

ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਸਾਕੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਉਸ ਤੋਂ ਲਿਆ ਸੀ ਜਿਸ ਨੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਇਸ ਲਈ ਗੋਲੀ ਚਲਾਉਣ ਦਾ ਹੁਕਮ ਦੇਣ ਵਾਲਾ ਸਭ ਤੋਂ ਵੱਡਾ ਗੁਨਾਹਗਾਰ ਹੈ।

ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਗਈ ਸੀ ਉਸੇ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਐਸਆਈਟੀ ਅਤੇ ਡਰੱਗ ਮਾਮਲੇ ਵਿੱਚ ਜਾਂਚ ਕਰ ਚੁੱਕੇ ਹਰਪ੍ਰੀਤ ਸਿੰਧੂ ਦੀ ਰਿਪੋਰਟ ਵੀ ਜਨਤਕ ਕੀਤੀ ਜਾਵੇ। ਸਿੱਧੂ ਨੇ ਅੱਗੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਤਰਜ਼ ’ਤੇ ਰਿਪੋਰਟਾਂ ਤੇ ਵੀ ਵਿਧਾਨ ਸਭਾ ਵਿੱਚ ਪੇਸ਼ ਹੋਵੇ।

Leave a Reply

Your email address will not be published.