News

ਬੁਰੀ ਫਸੀ ਕਾਂਗਰਸ, ਸ਼੍ਰੋਮਣੀ ਕਮੇਟੀ ਨੇ ਚੋਣ ਕਮਿਸ਼ਨਰ ਕੋਲ ਕੀਤੀ ਸ਼ਿਕਾਇਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਤੇ ਵੱਡਾ ਇਲਜ਼ਾਮ ਲਾਇਆ ਹੈ। ਉਹਨਾਂ ਨੇ ਕਾਂਗਰਸ ਤੇ ਆਪਣੇ ਨਿੱਜੀ ਤੇ ਰਾਜਸੀ ਹਿੱਤਾਂ ਲਈ ਸਿੱਖ ਅਰਦਾਸ ਦੀਆਂ ਆਖਰੀ ਸਤਰਾਂ, ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ-ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ ਵਰਤਣ ਦਾ ਇਲਜ਼ਾਮ ਲਾਉਂਦਿਆਂ ਇਸ ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਕੋਲ ਲਿਖਤੀ ਸ਼ਿਕਾਇਤ ਭੇਜੀ ਗਈ ਹੈ।

May be an image of text

ਉਹਨਾਂ ਕਿਹਾ ਕਿ ਪੰਜਾਬ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਇਹ ਘਿਨੌਣੀ ਹਰਕਤ ਕੀਤੀ ਹੈ, ਜਿਸ ਦਾ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ। ਐਡਵੋਕੇਟ ਨੇ ਕਿਹਾ ਕਿ ਕਾਂਗਰਸ ਨੇ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਥਾਂ-ਥਾਂ ਲਾਏ ਆਪਣੇ ਹੋਰਡਿੰਗ ਬੋਰਡਾਂ ਤੇ ਛਪਵਾਇਆ ਹੈ ਅਤੇ ਅੱਜ ਆਪਣੇ ਟਵਿੱਟਰ ਖਾਤੇ ਤੇ ਪੋਸਟ ਕੀਤਾ ਹੈ।

ਐਡਵੋਕੇਟ ਨੇ ਦੱਸਿਆ ਕਿ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਅਰਦਾਸ ਦੇ ਇਹ ਸ਼ਬਦ ਹਰ ਸਿੱਖ ਦੇ ਹਿਰਦੇ ਵਿੱਚ ਵਸੇ ਹੋਏ ਹਨ, ਜਦਕਿ ਕਾਂਗਰਸ ਨੇ ਇਹਨਾਂ ਨੂੰ ਬਦਲ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਵਰਤਣ ਨਾਲ ਸਿੱਖ ਸਮਾਜ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ ਅਤੇ ਇਸ ਨੂੰ ਲੈ ਕੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਨੂੰ ਸੰਗਤ ਦੇ ਇਤਰਾਜ਼ ਮਿਲ ਰਹੇ ਹਨ। ਉਹਨਾਂ ਕਿਹਾ ਕਿ, ਸ਼੍ਰੋਮਣੀ ਕਮੇਟੀ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਇਸ ਸੰਬੰਧੀ ਸ਼ਿਕਾਇਤ ਭੇਜ ਕੇ ਅਪੀਲ ਕੀਤੀ ਹੈ ਕਿ ਕਾਂਗਰਸ ਦੀ ਇਸ ਹਰਕਤ ਦਾ ਸਖ਼ਤ ਨੋਟਿਸ ਲਿਆ ਜਾਵੇ ਤੇ ਇਸ ਨੂੰ ਤੁਰੰਤ ਵਾਪਸ ਕਰਵਾਇਆ ਜਾਵੇ।

Click to comment

Leave a Reply

Your email address will not be published.

Most Popular

To Top