News

ਬੇਅਦਬੀ ਗੋਲੀਕਾਂਡ ’ਤੇ ਸਿੱਧੂ ਨੇ ਮੁੱਖ ਮੰਤਰੀ ’ਤੇ ਚੁੱਕੇ ਵੱਡੇ ਸਵਾਲ

ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਵਿਚਾਲੇ ਹੁਣ ਆਪਸੀ ਖਿੱਚੋਤਾਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ।  ਹਾਲਾਂਕਿ ਸਿੱਧੂ ਮੁੱਖ ਮੰਤਰੀ ਦਾ ਕਿਸੇ ਵੀ ਪਲੇਟਫਾਰਮ ਉੱਪਰ ਸਿੱਧੇ ਤੌਰ ’ਤੇ ਨਾਮ ਨਹੀਂ ਲੈ ਰਹੇ। ਪਰ ਗ੍ਰਹਿ ਮੰਤਰਾਲਾ ਜਿਹੜਾ ਕਿ ਮੁੱਖ ਮੰਤਰੀ ਦੇ ਅਧੀਨ ਆਉਂਦਾ ਹੈ। ਉਸ ਉੱਪਰ ਸਿੱਧੇ ਤੌਰ ’ਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ।

ਸਿੱਧੂ ਨੇ ਹੁਣ ਇੱਕ ਵਾਰ ਫਿਰ ਤੋਂ ਆਪਣੇ ਟਵੀਟ ਰਾਹੀਂ ਮੁੱਖ ਮੰਤਰੀ ਉੱਪਰ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਆਪਣੇ ਅੰਗਰੇਜ਼ੀ ਅਤੇ ਪੰਜਾਬੀ ਵਿੱਚ ਲਿਖੇ  ਟਵੀਟ ਵਿੱਚ ਲਿਖਿਆ ਹੈ ਕਿ, “ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ ?

ਆਪਣੀ ਜ਼ੁੰਮੇਵਾਰੀ ਕਿਸੇ ਸਿਰ ਮੜ੍ਹਣੀ ਤੇ ਕੇਵਲ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਨਾਉਣ ਦਾ ਮਤਲਬ ਹੈ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ ‘ਚ ਨਹੀਂ ਹੈ… ਫਿਰ AG ਦੀ ਲਗਾਮ ਕਿਸ ਦੇ ਹੱਥ ਹੈ ? ਜ਼ੁੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿੱਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ ਪਿਆਦੇ ਹਨ।” ਜੀ ਹਾਂ ਇਹ ਟਵੀਟ ਆਪਣੇ ਆਪ ਵਿੱਚ ਬਹੁਤ ਕੁੱਝ ਕਹਿ ਰਿਹਾ ਹੈ।

ਸਭ ਤੋਂ ਵੱਡੀ ਗੱਲ ਇਹ ਹੈ ਕਿ ਸਿੱਧੂ ਨੇ ਗ੍ਰਹਿ ਮੰਤਰੀ ਉੱਪਰ ਜ਼ਿੰਮੇਵਾਰੀਆਂ ਤੋਂ ਭੱਜਣ ਤੋਂ ਇਲਜ਼ਾਮ ਲਾਏ ਹਨ ਅਤੇ ਸਵਾਲ ਕੀਤਾ ਹੈ ਕਿ, ‘ਕੀ ਗ੍ਰਹਿ ਮੰਤਰੀ ਲਈ ਬੇਅਦਬੀ ਮਾਮਲੇ ਸਭ ਤੋਂ ਅਹਿਮ ਨਹੀਂ ਸੀ’, ਜਿਸ ਦਾ ਸਿੱਧਾ ਮਤਲਬ ਹੈ ਕਿ ਸਿੱਧੂ ਨੂੰ ਅਜਿਹਾ ਲੱਗਦਾ ਹੈ ਕਿ ਸੂਬੇ ਦੇ ਗ੍ਰਹਿ ਮੰਤਰੀ ਯਾਨੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਕੇਸ ਨੂੰ ਕੋਈ ਖ਼ਾਸ ਅਹਿਮੀਅਤ ਨਹੀਂ ਦਿੱਤੀ ਹੈ।

ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਨੇ ਬੁੱਧਵਾਰ ਨੂੰ ਵੀ ਇੱਕ ਵੀਡੀਓ ਪਾ ਕੇ ਅਸਿੱਧੇ ਤੌਰ ’ਤੇ ਮਿਲੀਭੁਗਤ ਦੇ ਇਲਜਾਮ ਲਾਏ ਸੀ। ਦੂਜੇ ਪਾਸੇ ਬੇਅਦਬੀ ਮਾਮਲਿਆਂ ’ਤੇ ਫਿਲਹਾਲ ਲਈ ਮੁੱਖ ਮੰਤਰੀ ਅਤੇ ਸੂਬੇ ਦਾ ਗ੍ਰਹਿ ਮੰਤਰਾਲੇ ਚੁੱਪ ਬੈਠਾ ਹੈ ਅਤੇ ਮਾਮਲੇ ਦੀ ਜਾਂਚ ਲਈ ਨਵੀਂ ਐੱਸ.ਆਈ.ਟੀ. ਬਣਾਉਣ ਦੀ ਖਬਰਾਂ ਆਉਣ ਲੱਗੀਆਂ ਹਨ।

Click to comment

Leave a Reply

Your email address will not be published. Required fields are marked *

Most Popular

To Top