News

ਬੇਅਦਬੀ ਤੇ ਗੋਲੀਕਾਂਡ ਮਾਮਲੇ ’ਚ ਐਚਐਸ ਫੂਲਕਾ ਨੇ ਕੈਪਟਨ ਨੂੰ ਲਿਖੀ ਚਿੱਠੀ

ਸੀਨੀਅਰ ਵਕੀਲ ਐਚਐਸ ਫੂਲਕਾ ਨੇ ਇਕ ਚਿੱਠੀ ਲਿਖ ਕੇ ਪੰਜਾਬ ਕਾਂਗਰਸ ਦੇ ਲੀਡਰਾਂ ਨੂੰ ਬੇਅਦਬੀ ਕੇਸ ਵਿੱਚ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਲਈ ਚਿੱਠੀ ਲਿਖੀ ਹੈ। ਹਾਈਕੋਰਟ ਵੱਲੋਂ ਐਸਆਈਟੀ ਦੀ ਰਿਪੋਰਟ ਖਾਰਜ ਕੀਤੇ ਜਾਣ ਲਈ ਫੂਲਕਾ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਫੂਲਕਾ ਨੇ ਚਿੱਠੀ ’ਚ ਲਿਖਿਆ, ਐਸਆਈਟੀ ਦੀ ਰਿਪੋਰਟ ਨੂੰ ਹਾਈ ਕੋਰਟ ਨੇ ਇਸ ਕਰ ਕੇ ਖਾਰਜ ਦਿੱਤਾ ਹੈ ਕਿਉਂਕਿ ਇਸ ਤੇ ਸਿਰਫ਼ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਸਤਖ਼ਤ ਕੀਤੇ ਸਨ ਪਰ ਬਾਕੀ ਐਸਆਈ ਟੀਮ ਦੇ ਮੈਂਬਰਾਂ ਨੇ ਉਸ ’ਤੇ ਦਸਤਖ਼ਤ ਨਹੀਂ ਕੀਤੇ। ਇਹ ਐਸਆਈਟੀ ਕਾਂਗਰਸ ਵੱਲੋਂ ਹੀ ਬਣਾਈ ਗਈ ਸੀ ਇਸ ਲਈ ਕਾਂਗਰਸ ਇਸ ਗੱਲ ਦਾ ਜਵਾਬ ਦੇਵੇ ਕਿ ਦੂਜੇ ਐਸਆਈਟੀ ਮੈਂਬਰ ਨੇ ਇਸ ਰਿਪੋਰਟ ’ਤੇ ਦਸਤਖ਼ਤ ਕਿਉਂ ਨਹੀਂ ਕੀਤੇ?

ਉਹਨਾਂ ਅੱਗੇ ਲਿਖਿਆ ਕਿ ਜਦੋਂ ਅਗਸਤ 2018 ਵਿੱਚ ਐਸਆਈਟੀ ਬਣਾਈ ਗਈ ਸੀ ਉਸ ਸਮੇਂ ਸਰਕਾਰ ਨੇ ਕਿਹਾ ਸੀ ਕਿ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਹੋ ਜਾਵੇਗੀ। ਪਰ ਅੱਜ ਢਾਈ ਸਾਲ ਤੋਂ ਬਾਅਦ ਵੀ ਜਾਂਚ ਮੁਕੰਮਲ ਨਹੀਂ ਹੋ ਸਕੀ। ਜੇ ਇਸ ਤੋਂ ਬਾਅਦ ਵੀ ਐਸਆਈਟੀ ਦੇ ਦੂਜੇ ਮੈਂਬਰ ਇਹ ਕਹਿੰਦੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜਾਂਚ ਸਹੀ ਨਹੀਂ ਕੀਤੀ ਇਸ ਕਰ ਕੇ ਉਹਨਾਂ ਨੇ ਦਸਤਖ਼ਤ ਨਹੀਂ ਕੀਤੇ ਤਾਂ ਦੂਜੇ ਐਸਆਈਟੀ ਦੇ ਮੈਂਬਰਾਂ ਨੇ ਢਾਈ ਸਾਲਾਂ ਵਿੱਚ ਕੀ ਕੀਤਾ?

ਕੀ ਉਹਨਾਂ ਦਾ ਫਰਜ਼ ਨਹੀਂ ਸੀ ਇਸ ਕੇਸ ਦੀ ਜਾਂਚ ਕਰਨਾ ਜਾਂ ਉਹਨਾਂ ਦਾ ਸਿਰਫ ਇਹ ਫਰਜ਼ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਕੀਤੀ ਜਾਂਚ ਵਿੱਚ ਨੁਕਤਾਚੀਨੀ ਕੱਢੀ ਜਾਵੇ ਤੇ ਮੁਲਜ਼ਮਾਂ ਨੂੰ ਫਾਇਦਾ ਪਹੁੰਚਾਇਆ ਜਾਵੇ। ਐਚਐਸ ਫੂਲਕਾ ਨੇ ਕਿਹਾ ਕਿ ਇਸ ਮਾਮਲੇ ਦੀ ਰਿਟਾਇਰਡ ਜੱਜ ਜਸਟਿਸ ਮਹਿਤਾਬ ਸਿੰਘ ਦੀ ਨਿਗਰਾਨੀ ਹੇਠ ਜਾਂਚ ਹੋਵੇ ਤੇ ਬਾਕੀ ਐੱਸਆਈਟੀ ਮੈਂਬਰਾਂ ‘ਤੇ ਪੰਜਾਬ ਸਰਕਾਰ ਕਾਰਵਾਈ ਕਰੇ।

Click to comment

Leave a Reply

Your email address will not be published.

Most Popular

To Top