News

ਬੇਅਦਬੀ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਬੇਅਦਬੀ ਘਟਨਾਵਾਂ ਨੂੰ ਲੈ ਕੇ ਸਿੱਖ ਕੌਮ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਕੋਲ ਪੈਂਡਿੰਗ ਬਿੱਲ ਨੂੰ ਮਨਜ਼ੂਰੀ ਦਿਵਾਉਣ ਦੀ ਅਪੀਲ ਕੀਤੀ ਹੈ।

Home Minister Amit Shah to visit Maharashtra from Dec 18-19 - India News

ਇਸ ਦੌਰਾਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਵੀ ਹਵਾਲਾ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ ਉਹਨਾਂ ਲਿਖਿਆ ਕਿ ਮੈਂ, ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦੁਆਰਾ ਇੱਕ ਜੀਵਤ ਗੁਰੂ ਮੰਨਿਆ ਜਾਂਦਾ ਹੈ ਨਾ ਕਿ ਕੋਈ ਵਸਤੂ ਅਤੇ ਸਿੱਖ ਮਰਿਆਦਾ ਅਨੁਸਾਰ ਇਸ ਦਾ ਸਤਿਕਾਰ ਕੀਤਾ ਜਾਂਦਾ ਹੈ। ਇਸ ਸੰਦਰਭ ਵਿੱਚ, ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਜੋ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਕਰਦੀਆਂ ਹਨ, ਇਸ ਸਥਿਤੀ ਨਾਲ ਨਜਿੱਠਣ ਲਈ ਨਾਕਾਫੀ ਹਨ।

ਇਸ ਲਈ, ਪੰਜਾਬ ਵਿਧਾਨ ਸਭਾ ਨੇ “ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਾ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018” ਪਾਸ ਕੀਤਾ ਹੈ, ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਨੁਕਸਾਨ ਜਾਂ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ।

“ਇਹ ਬਿੱਲ 12-09-2018 ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰ ਹੋ ਗਏ ਸੀ ਪਰ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰ ਲਈ ਲੰਬਿਤ ਹਨ।ਪੰਜਾਬ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੇ ਭਾਈਚਾਰਕ ਸਾਂਝ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਦੇ ਲਈ, ਬੇਅਦਬੀਆਂ ਵਿੱਚ ਸ਼ਾਮਲ ਹੋ ਕੇ ਫਿਰਕੂ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਲਾਜ਼ਮੀ ਹੈ।

ਇਸ ਲਈ, ਮੈਂ ਦੁਬਾਰਾ ਬੇਨਤੀ ਕਰਦਾ ਹਾਂ ਕਿ ਉਕਤ ਬਿੱਲਾਂ ਲਈ ਰਾਸ਼ਟਰਪਤੀ ਦੀ ਸਹਿਮਤੀ ਕਿਰਪਾ ਕਰਕੇ ਜਲਦੀ ਤੋਂ ਜਲਦੀ ਪ੍ਰਾਪਤ ਕੀਤੀ ਜਾਵੇ ਅਤੇ ਰਾਜ ਸਰਕਾਰ ਨੂੰ ਦਿੱਤੀ ਜਾਵੇ।” ਦੱਸ ਦਈਏ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵੀ ਹੁਣ ਅਲਰਟ ਹੋ ਗਈ ਹੈ।

Click to comment

Leave a Reply

Your email address will not be published.

Most Popular

To Top