News

ਬੇਅਦਬੀ ਮਾਮਲਿਆਂ ਨੂੰ ਲੈ ਕੇ ਪੁਲਿਸ ਅਲਰਟ, ਪੁਲਿਸ ਮੁਖੀਆਂ ਸਖ਼ਤ ਹੁਕਮ ਜਾਰੀ

ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ ਹੋ ਗਈ ਹੈ। ਏਡੀਸੀਪੀ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀ ਨੂੰ ਪੱਤਰ ਲਿਖ ਕੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਾਰੇ ਵੱਡੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਹਨ।

Punjab Police recruitment 2021: Apply for 1156 constable rank posts now -  Hindustan Times

ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਇਕਦਮ ਵੱਧ ਗਏ ਹਨ, ਜੋ ਚਿੰਤਾਜਨਕ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਪੰਜਾਬ ਦੇ ਏਡੀਸੀਪੀ ਲਾਅ ਐਂਡ ਆਰਡਰ ਨੇ ਵੀ ਪੱਤਰ ਲਿਖ ਕੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਏਡੀਜੀਪੀ ਦੇ ਪੱਤਰ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਸੁਰੱਖਿਆ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਤੇ ਪੁਲਿਸ ਅਧਿਕਾਰੀਆਂ ਨੇ ਉਹਨਾਂ ਨੇ ਪ੍ਰਧਾਨ ਅਤੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਸੁਰੱਖਿਆ ਘੇਰਾ ਹੋਰ ਵਧਾਉਣ ਲਈ ਕਿਹਾ ਹੈ।

ਅਧਿਕਾਰੀਆਂ ਨੇ ਕਿਹਾ ਕਿ ਥਾਣਾ ਪੁਲਿਸ ਸਮੇਂ-ਸਮੇਂ ਤੇ ਚੈਕਿੰਗ ਕਰਦੀ ਰਹੇਗੀ ਅਤੇ ਪੁਲਿਸ ਮੁਲਾਜ਼ਮ ਵੀ ਧਾਰਮਿਕ ਅਸਥਾਨਾਂ ਦੇ ਬਾਹਰ ਤਾਇਨਾਤ ਰਹਿਣਗੇ। ਇਸ ਦੇ ਨਾਲ ਹੀ ਗੁਰਦੁਆਰਿਆਂ ਦੀ ਸੁਰੱਖਿਆ ਦੇ ਨਾਲ-ਨਾਲ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਵਾਉਣ ਦੇ ਹੁਕਮ ਦਿੱਤੇ ਗਏ ਹਨ।

ਜਿਹੜੇ ਕੈਮਰੇ ਖਰਾਬ ਹਨ, ਉਹਨਾਂ ਨੂੰ ਠੀਕ ਕਰਾਉਣ ਲਈ ਕਿਹਾ ਗਿਆ ਹੈ। ਇੱਕ ਵਿਅਕਤੀ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਰੂਮ ਤੋਂ ਸਾਰੇ ਸਥਾਨਾਂ ਤੇ ਧਿਆਨ ਰੱਖੇਗਾ ਕਿ ਜੇ ਕੁੱਝ ਗਲਤ ਦਿਖਾਈ ਦੇਵੇਗਾ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇਗੀ।  

Click to comment

Leave a Reply

Your email address will not be published.

Most Popular

To Top