ਬੇਅਦਬੀ ਮਾਮਲੇ ’ਚ ਪਿਛਲੀਆਂ ਸਰਕਾਰਾਂ ਦੇ ਇਰਾਦੇ ਸੀ ਨਾਪਾਕ, ਤਾਂ ਨਹੀਂ ਮਿਲਿਆ ਇਨਸਾਫ਼, ‘ਆਪ’ ਕਰੇਗੀ ਇਨਸਾਫ਼: ਮੰਤਰੀ ਧਾਲੀਵਾਲ

 ਬੇਅਦਬੀ ਮਾਮਲੇ ’ਚ ਪਿਛਲੀਆਂ ਸਰਕਾਰਾਂ ਦੇ ਇਰਾਦੇ ਸੀ ਨਾਪਾਕ, ਤਾਂ ਨਹੀਂ ਮਿਲਿਆ ਇਨਸਾਫ਼, ‘ਆਪ’ ਕਰੇਗੀ ਇਨਸਾਫ਼: ਮੰਤਰੀ ਧਾਲੀਵਾਲ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਇਲਜ਼ਾਮ ਲਾਇਆ ਕਿ ਉਹਨਾਂ ਨੇ ਆਪਣੇ ਸਵਾਰਥਾਂ ਲਈ ਬਾਦਲ ਪਰਿਵਾਰ ਨਾਲ ਹੱਥ ਮਿਲਾਇਆ ਹੋਇਆ ਸੀ ਅਤੇ ਇਸੇ ਕਰਕੇ ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ 7 ਸਾਲਾਂ ਤੱਕ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਸਿੱਖ ਸੰਗਤਾਂ ਨੂੰ ਗੁੰਮਰਾਹ ਕੀਤਾ ਗਿਆ ,ਪਰ ਹੁਣ ਇਨਸਾਫ਼ ਜ਼ਰੂਰ ਮਿਲੇਗਾ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੇ ਨਾਪਾਕ ਇਰਾਦਿਆਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਉਸ ਤੋਂ ਬਾਅਦ ਗੋਲੀਬਾਰੀ ‘ਚ ਸ਼ਹੀਦ ਹੋਏ ਲੋਕਾਂ ਨੂੰ ਹਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਮੰਤਰੀ ਨੇ ਕਿਹਾ, “ਪੂਰਾ ਪੰਜਾਬ ਜਾਣਦਾ ਹੈ ਕਿ ਬਾਦਲਾਂ ਅਤੇ ਕੈਪਟਨ ਦੋਵੇਂ ਰਲ਼ੇ ਹੋਏ ਹਨ ਅਤੇ ਇਹਨਾਂ ਦੀ ਆਪਸੀ ਸਾਂਠਗਾਂਠ ਕਾਰਨ ਹੀ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ।

ਪਰ ਹੁਣ ਭਗਵੰਤ ਮਾਨ ਦੀ ਸਰਕਾਰ ਹੈ ਜੋ ਬਦਲਾਅ ਲਈ ਆਈ ਹੈ ਅਤੇ ਇਸ ਜ਼ੁਲਮ ਦੇ ਸਾਰੇ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦਿੱਤੀ ਜਾਵੇਗੀ।” ਮੰਤਰੀ ਨੇ ਬਾਦਲ ਨੂੰ ਇਹ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਗੋਲੀਬਾਰੀ ਵਾਲੇ ਦਿਨ ਕੋਟਕਪੂਰਾ ਵਿੱਚ ਮੌਜੂਦ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਸਨ? ਅਤੇ ਕਿਸ ਦੇ ਹੁਕਮ ‘ਤੇ ਅਫਸਰਾਂ ਨੇ ਗੋਲੀ ਚਲਾਈ, ਕੀ ਉਸ ਨੇ ਅਫਸਰਾਂ ਨੂੰ ਗੋਲੀ ਚਲਾਉਣ ਦਾ ਹੁਕਮ ਦਿੱਤਾ? ਗ੍ਰਹਿ ਮੰਤਰੀ ਹੋਣ ਦੇ ਨਾਤੇ, ਕੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ? ਜੇਕਰ ਅਫਸਰਾਂ ਨੇ ਖੁਦ ਹੀ ਗੋਲੀ ਚਲਾਈ ਤਾਂ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਉਨ੍ਹਾਂ ਖਿਲਾਫ ਕੀ ਕਾਰਵਾਈ ਕੀਤੀ?

 

Leave a Reply

Your email address will not be published.