News

ਬੇਅਦਬੀ ਮਾਮਲੇ ਦਾ ਲੋਕਾਂ ਨੂੰ ਇਨਸਾਫ਼ ਚਾਹੀਦਾ ਹੈ, ਨਾ ਕਿ ਲੀਡਰਾਂ ਦੀ ਬਿਆਨਬਾਜ਼ੀ: ਪੀੜਤ

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਪੀੜਤ ਲਗਾਤਾਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਘਟਨਾਵਾਂ ਦੇ ਪੀੜਤਾਂ ਨੇ ਕਿ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਬਾਰੇ ਰਾਜਨੀਤਿਕ ਪਾਰਟੀਆਂ ਨੂੰ ਅਪਣੀਆਂ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਨਸਾਫ਼ ਚਾਹੀਦਾ ਹੈ, ਨਾ ਕਿ ਰਾਜਨੀਤਿਕ ਪਾਰਟੀਆਂ ਅਤੇ ਨੇਤਾਵਾਂ ਵੱਲੋਂ ਜਾਰੀ ਕੀਤੀ ਜਾਣ ਵਾਲੀ ਵਾਰ-ਵਾਰ ਦੀ ਬਿਆਨਬਾਜ਼ੀ।

ਉੱਥੇ ਹੀ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਹਿਬਲਕਲਾਂ ਵਿੱਚ ਪ੍ਰਦਰਸ਼ਨ ਦੌਰਾਨ ਗੋਲੀ ਲੱਗਣ ਨਾਲ ਕਾਲ ਦਾ ਗ੍ਰਾਸ ਬਣੇ ਕ੍ਰਿਸ਼ਣ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਅਤੇ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿੱਚ ਜ਼ਖ਼ਮੀ ਹੋਏ ਨੌਜਵਾਨ ਅਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਚਾਹੇ ਸਰਕਾਰ ਨੇ ਆਰਥਿਕ ਮੁਆਵਜ਼ਾ ਦੇ ਦਿੱਤਾ ਹੈ ਪਰ ਉਹਨਾਂ ਦੀ ਮੁੱਖ ਮੰਗ ਇਹ ਹੈ ਕਿ ਬੇਅਦਬੀ ਮਾਮਲਿਆਂ ਦੇ ਸਾਰੇ ਦੋਸ਼ੀ ਜੇਲ੍ਹਾਂ ਦੇ ਅੰਦਰ ਕੀਤੇ ਜਾਣ।

ਜਿਹਨਾਂ ਨੇ ਗੋਲੀਬਾਰੀ ਕੀਤੀ ਸੀ ਉਹਨਾਂ ਖਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਰਾਜੀਨੀਤਿਕ ਨੇਤਾਵਾਂ ਨੂੰ ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਕਾਰਨ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ 2017 ਦੀਆਂ ਚੋਣਾਂ ਵਿੱਚ ਤੀਜੇ ਨੰਬਰ ਤੇ ਪਹੁੰਚਾ ਦਿੱਤਾ ਸੀ, ਪਰ ਰਾਜ ਵਿੱਚ ਸੱਤਾ ਬਦਲੇ ਜਾਣ ਦੇ ਬਾਵਜੂਦ ਵੀ ਸਾਢੇ ਚਾਰ ਸਾਲ ਦਾ ਸਮਾਂ ਬੀਤ ਗਿਆ ਹੈ ਪਰ ਨਾ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਮਿਲ ਸਕਿਆ ਹੈ ਅਤੇ ਨਾ ਹੀ ਗੋਲੀਬਾਰੀ ਦੀਆਂ ਘਟਨਾਵਾਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਹੀ ਗ੍ਰਿਫ਼ਤਾਰੀ ਹੋ ਸਕੀ ਹੈ।

ਸਬੂਤ ਹੋਣ ਦੇ ਬਾਵਜੂਦ ਵੀ ਮੁਲਜ਼ਮਾਂ ਨੂੰ ਸਜ਼ਾ ਨਹੀਂ ਮਿਲੀ ਤੇ ਉਹ ਖੁੱਲ੍ਹੇਆਮ ਘੁੰਮ ਰਹੇ ਹਨ। ਉੱਥੇ ਹੀ ਨਵਜੋਤ ਸਿੰਘ ਸਿੱਧੂ ਬਾਰੇ ਪੁੱਛਣ ਤੇ ਉਹਨਾਂ ਕਿਹਾ ਕਿ ਸਿੱਧੂ ਵੀ ਪਿਛਲੇ ਹੀ ਕੁਝ ਸਮੇਂ ਤੋਂ ਟਵੀਟ ਕਰ ਰਹੇ ਹਨ ਜਦਕਿ ਸਰਕਾਰ ਵਿੱਚ ਤਾਂ ਸਿੱਧੂ ਵੀ ਢਾਈ ਸਾਲ ਤੱਕ ਸ਼ਾਮਲ ਰਹੇ ਸਨ। ਉਹਨਾਂ ਨੇ ਮੰਗ ਕੀਤੀ ਕਿ ਇਹਨਾਂ ਮਾਮਲਿਆਂ ਵਿੱਚ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਵੇ ਤਾਂ ਕਿ ਪੀੜਤ ਲੋਕਾਂ ਦੇ ਜ਼ਖ਼ਮਾਂ ਤੇ ਵਾਰ-ਵਾਰ ਸੁੱਟੇ ਜਾਂਦੇ ਲੂਣ ਤੋਂ ਨਿਜਾਤ ਹਾਸਲ ਹੋ ਸਕੇ।

ਗੌਰਤਲਬ ਹੈ ਕਿ IG  ਕੁੰਵਰ ਵਿਜੈ ਪ੍ਰਤਾਪ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਸਨ ਅਤੇ ਉਸ ਦੇ ਵਿੱਚ SIT ਦੇ ਮੁਖੀ ਸਨ। ਕੁਝ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਲੋਂ SIT ਦੀ ਰਿਪੋਰਟ ਨੂੰ ਖਾਰਜ ਕਰ ਕਰੇ ਇਸ ਨੂੰ ਭੰਗ ਕਰ ਦਿੱਤਾ ਸੀ ਅਤੇ ਇੱਕ ਨਵੀਂ SIT ਬਣਾਉਣ ਦੇ ਆਦੇਸ਼ ਦਿੱਤੇ ਸਨ। ਨਾਲ ਹੀ ਇਹ ਵੀ ਕਿਹਾ ਸੀ ਕਿ ਇਸ ਨਵੀਂ SIT ਦਾ ਹਿੱਸਾ ਕੁੰਵਰ ਵਿਜੇ ਪ੍ਰਤਾਪ ਸਿੰਘ ਨਹੀਂ ਹੋਣਗੇ।

Click to comment

Leave a Reply

Your email address will not be published.

Most Popular

To Top